ਮੁੱਖ ਮੰਤਰੀ ਨੂੰ 10 ਲੱਖ ਦਾ ਚੈੱਕ ਭੇਟ
ਹਲਕਾ ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ‘ਚੜ੍ਹਦੀ ਕਲਾ’ ਮੁਹਿੰਮ ਲਈ 10 ਲੱਖ 1 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਇਹ ਰਾਸ਼ੀ ਵਿਧਾਇਕ ਉਗੋਕੇ ਨੇ ਪੰਜਾਬ ਵਿੱਚ ਪਿਛਲੇ...
Advertisement
ਹਲਕਾ ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ‘ਚੜ੍ਹਦੀ ਕਲਾ’ ਮੁਹਿੰਮ ਲਈ 10 ਲੱਖ 1 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ। ਇਹ ਰਾਸ਼ੀ ਵਿਧਾਇਕ ਉਗੋਕੇ ਨੇ ਪੰਜਾਬ ਵਿੱਚ ਪਿਛਲੇ ਦਿਨੀਂ ਆਈ ਕੁਦਰਤੀ ਆਫਤ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੇ ਨੁਕਸਾਨ ਦੀ ਭਰਪਾਈ ਲਈ ਸੌਂਪੀ। ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ ਮੰਤਰੀਆਂ, ਵਿਧਾਇਕਾਂ ਅਤੇ ਆਮ ਲੋਕਾਂ ਨੂੰ ਵੀ ਇਸ ਮੁਹਿੰਮ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ। ਇਸ ਮੌਕੇ ਨਗਰ ਕੌਸਲ ਤਪਾ ਦੇ ਪ੍ਰਧਾਨ ਡਾ. ਸੋਨਿਕਾ ਬਾਂਸਲ, ਸਮਾਜ ਸੇਵੀ ਡਾ. ਬਾਲ ਚੰਦ ਬਾਂਸਲ ਅਤੇ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮੁਨੀਸ਼ ਗਰਗ ਹਾਜ਼ਰ ਸਨ।
Advertisement
Advertisement