ਪੱਤਰ ਪ੍ਰੇਰਕ
ਮਾਨਸਾ, 23 ਜਨਵਰੀ
ਮਾਨਸਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਉਹ ਮਾਨਸਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਵਾਲੀਆ ਕੋਲ ਉਨ੍ਹਾਂ ਦੇ ਘਰ ਆਪਣੀ ਚੋਣ ਮੁਹਿੰਮ ਸਬੰਧੀ ਸਮਰਥਨ ਲੈਣ ਪੁੱਜੇ ਅਤੇ ਉਨ੍ਹਾਂ ਨੇ ਨਾਲ ਤੁਰਨ ਦਾ ਐਲਾਨ ਕੀਤਾ।
ਸਿੱਧੂ ਮੂਸੇਵਾਲਾ ਨੇ ਕਿਹਾ ਕਿ ਸਮਾਜ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਵਕੀਲ ਭਾਈਚਾਰੇ ਦੇ ਚੁਣੇ ਹੋ ਮੁੱਖ ਨੁਮਾਇੰਦੇ ਨੇ ਆਪਣਾ ਨਿੱਜੀ ਸਮਰਥਨ ਉਨ੍ਹਾਂ ਨੂੰ ਦਿੱਤਾ ਹੈ। ਸਰਬਜੀਤ ਸਿੰਘ ਵਾਲੀਆ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਸਿੱਧੂ ਮੂਸੇਵਾਲਾ ਲਈ ਲੋਕਾਂ ਨੂੰ ਪ੍ਰੇਰਿਤ ਕਰਨਗੇ। ਇਸ ਮੌਕੇ ਜ਼ਿਲ੍ਹਾ ਲੀਗਲ ਸੈੱਲ ਦੇ ਚੇਅਰਮੈਨ ਪਰਮਿੰਦਰ ਸਿੰਘ ਬਹਿਣੀਵਾਲ, ਸੁਖਚੈਨ ਸਿੰਘ ਦੁਲੋਵਾਲ ਅਤੇ ਨਵਲ ਕੁਮਾਰ ਗੋਇਲ ਮੌਜੂਦ ਸਨ।