ਕਣਕ ਸਣੇ ਹੋਰ ਫ਼ਸਲਾਂ ਦੇ ਭਾਅ ‘ਊਠ ਦੇ ਮੂੰਹ ’ਚ ਜ਼ੀਰੇ’ ਬਰਾਬਰ: ਰੁਲਦੂ ਸਿੰਘ
ਕੇਂਦਰ ਸਰਕਾਰ ਵੱਲੋਂ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਕਣਕ ਦੇ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਵਿੱਚ, ਜੋ 160 ਰੁਪਏ ਦਾ ਵਾਧਾ ਕੀਤਾ ਹੈ, ਉਸ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਅਤੇ...
Advertisement
ਕੇਂਦਰ ਸਰਕਾਰ ਵੱਲੋਂ ਘਰੇਲੂ ਉਤਪਾਦਨ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਨੂੰ ਲਾਹੇਵੰਦ ਕੀਮਤਾਂ ਯਕੀਨੀ ਬਣਾਉਣ ਦੇ ਇਰਾਦੇ ਨਾਲ ਕਣਕ ਦੇ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਵਿੱਚ, ਜੋ 160 ਰੁਪਏ ਦਾ ਵਾਧਾ ਕੀਤਾ ਹੈ, ਉਸ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ‘ਊਠ ਦੇ ਮੂੰਹ ਵਿੱਚ ਜ਼ੀਰੇ’ ਵਾਲੀ ਗੱਲ ਕਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵੱਲੋਂ ਨਵੀਂਆਂ ਫ਼ਸਲੀ ਕੀਮਤਾਂ ਨੂੰ ਦੀਵਾਲੀ ਦਾ ਤੋਹਫ਼ਾ ਐਲਾਨਿਆ ਗਿਆ ਹੈ ਪਰ ਇਸ ਨਵੇਂ ਭਾਅ ਨੇ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸੁਆਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਭਾਅ ਲਾਗੂ ਹੋਣ ਦੀ ਮੰਗ ਕਰ ਰਹੀਆਂ ਹਨ।
Advertisement
Advertisement