DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਧਾਨ ਮੰਤਰੀ ਨੇ ਅਮਰੀਕਾ ਅੱਗੇ ਗੋਡੇ ਟੇਕੇ: ਖਹਿਰਾ

ਵਪਾਰ ਸਮਝੌਤਾ ਕਰ ਕੇ ਕਿਸਾਨ ਹਿੱਤ ਵੇਚਣ ਦਾ ਦੋਸ਼

  • fb
  • twitter
  • whatsapp
  • whatsapp
featured-img featured-img
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ।
Advertisement

ਆਲ ਇੰਡੀਆ ਕਾਂਗਰਸ ਕਮੇਟੀ (ਕਿਸਾਨ ਸੈੱਲ) ਦੇ ਕੌਮੀ ਪ੍ਰਧਾਨ ਤੇ ਭੁਲੱਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਜਿਹਾ ਸਮਝੌਤਾ ਕਰ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਅੱਗੇ ਗੋਡੇ ਟੇਕ ਦਿੱਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਦੇਸ਼ ਦਾ ਅੰਨਦਾਤਾ ਡੂੰਘੇ ਸੰਕਟ ਵਿੱਚੋਂ ਲੰਘ ਰਿਹਾ ਹੈ ਤਾਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਵਿਦੇਸ਼ੀ ਸਰਕਾਰਾਂ ਅੱਗੇ ਕਿਸਾਨੀ ਹਿੱਤਾਂ ਨੂੰ ਵੇਚਿਆ ਜਾ ਰਿਹਾ ਹੈ। ਉਹ ਕਾਂਗਰਸ ਕਮੇਟੀ ਹਲਕਾ ਧਰਮਕੋਟ ਵੱਲੋਂ ਸਾਬਕਾ ਵਿਧਾਇਕ ਕਾਕਾ ਸੁਖਜੀਤ ਸਿੰਘ ਲੋਹਗੜ੍ਹ ਦੀ ਅਗਵਾਈ ਹੇਠ ਇੱਥੇ ਕਿਸਾਨਾਂ-ਮਜ਼ਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼, ਖਾਸ ਕਰ ਪੰਜਾਬ ਦੀ ਕਿਸਾਨੀ ਨੂੰ ਹਾਸ਼ੀਏ ’ਤੇ ਲੈ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਨੇ 22 ਫ਼ਸਲਾਂ ’ਤੇ ਐੱਮ ਐੱਸ ਪੀ ਦੀ ਗਾਰੰਟੀ ਦਾ ਲਿਖਤੀ ਭਰੋਸਾ ਦਿੱਤਾ ਸੀ ਜੋ ਅਜੇ ਤੱਕ ਪੂਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਸਰਹੱਦਾਂ ਤੋਂ ਕਿਸਾਨਾਂ ਦੀਆਂ ਟਰਾਲੀਆਂ ਅਤੇ ਹੋਰ ਸਾਮਾਨ ਨੂੰ ਚੋਰੀ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਡਾਲਵੀ, ਕਿਰਨਜੀਤ ਸਿੰਘ ਸੰਧੂ ਆਦਿ ਹਾਜ਼ਰ ਸਨ।

ਪੰਜਾਬ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ : ਰੰਧਾਵਾ

ਭੁੱਚੋ ਮੰਡੀ (ਪਵਨ ਗੋਇਲ): ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭੁੱਚੋ ਮੰਡੀ ਦੇ ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ ਦੇ ਘਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨਾ ਤੈਅ ਹੈ ਕਿਉਂਕਿ ਆਮ ਆਦਮੀ ਪਾਰਟੀ ਪਿਛਲੀਆਂ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ। ਸਰਕਾਰ ਚਾਰ ਸਾਲਾਂ ਦੇ ਕਾਰਜਕਾਲ ’ਚ ਪੰਜਾਬ ਵਿੱਚੋਂ ਨਸ਼ੇ, ਗੈਂਗਸਟਰਵਾਦ ਅਤੇ ਲੁਟੇਰਿਆਂ ਨੂੰ ਖ਼ਤਮ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਪਿਛਲੀਆਂ ਚੋਣਾਂ ਵਿੱਚ ਰਿਕਾਰਡਤੋੜ ਸੀਟਾਂ ਹਾਲ ਕਰਨ ਦੇ ਬਾਵਜੂਦ ‘ਆਪ’ ਸਰਕਾਰ ਲੋਕ ਹਿੱਤ ਕਾਨੂੰਨ ਲਾਗੂ ਨਹੀਂ ਕਰ ਸਕੀ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਮਿਉਂਸਿਪਲ ਅਤੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਜੁਟ ਜਾਣ ਲਈ ਕਿਹਾ। ਇਸ ਮੌਕੇ ਵਿਧਾਇਕ ਵਰਿੰਦਰ ਪਹਾੜਾ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸ਼ਹਿਰੀ ਪ੍ਰਧਾਨ ਮੁਕੇਸ਼ ਸ਼ਰਮਾ, ਨਗਰ ਕੌਂਸਲ ਦੇ ਪ੍ਰਧਾਨ ਜੋਨੀ ਬਾਂਸਲ, ਭੂਸ਼ਨ ਠੇਕੇਦਾਰ, ਆਤਮਾ ਸਿੰਘ, ਜੁਗਨੂੰ ਮੌੜ, ਮਨੀ ਬਾਂਸਲ ਅਤੇ ਹਰਪ੍ਰੀਤ ਹਾਜ਼ਰ ਸਨ।

Advertisement
Advertisement
×