Principal Budh Ram: ਵਿਧਾਇਕ ਵੱਲੋਂ ਅੱਕਾਂਵਾਲੀ ’ਚ ਵਿਕਾਸ ਕਾਰਜਾਂ ਦੇ ਉਦਘਾਟਨ
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਅੱਕਾਂਵਾਲੀ ਵਿੱਚ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਨਰਲ...
ਆਮ ਆਦਮੀ ਪਾਰਟੀ ਦੇ ਮਾਨਸਾ ਜ਼ਿਲ੍ਹੇ ਦੇ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਅੱਕਾਂਵਾਲੀ ਵਿੱਚ ਪਿੰਡ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਨਰਲ ਸਕੱਤਰ ਪੰਜਾਬ ਕਿਸਾਨ ਵਿੰਗ ਮਾਲਵਾ ਜ਼ੋਨ ਚਰਨਜੀਤ ਸਿੰਘ ਅੱਕਾਂਵਾਲੀ ਵੀ ਮੌਜੂਦ ਸਨ।
ਵਿਧਾਇਕ ਬੁੱਧ ਰਾਮ ਵੱਲੋਂ ਪਿੰਡ ਦੀਆਂ ਵੱਖ-ਵੱਖ ਗਲੀਆਂ-ਨਾਲੀਆਂ ਅਤੇ ਵਿਸ਼ਵਕਰਮਾ ਸ਼ੈੱਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੇ ਨਿਰਮਾਣ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਜਿੱਥੇ ਪਿੰਡ ਵਾਸੀਆਂ ਨੂੰ ਰੋਜ਼ਾਨਾ ਦੀਆਂ ਸਹੂਲਤਾਂ ਮਿਲਣਗੀਆਂ, ਉੱਥੇ ਵਿਸ਼ਵਕਰਮਾ ਸ਼ੈੱਡ ਵੀ ਪਿੰਡ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ। ਵਿਕਾਸ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰ ਕੇ ਲੋਕਾਂ ਨੂੰ ਸਹੂਲਤਾਂ ਦੇਣਾ ਹੀ ਮੁੱਖ ਮਕਸਦ ਹੈ। ਪਿੰਡ ਅੱਕਾਂਵਾਲੀ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦੇ ਆਧਾਰ ’ਤੇ ਪੂਰਾ ਕਰਵਾਉਣ ਲਈ ਯਤਨ ਜਾਰੀ ਰਹਿਣਗੇ।

