DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪ੍ਰਿੰਸੀਪਲ ਰਾਕੇਸ਼ ਸ਼ਰਮਾ ਦਾ ਸਨਮਾਨ

ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੂੰ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਜ ਪੱਧਰ ’ਤੇ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਡਾਇਰੈਕਟਰ ਕਿਰਨ ਸ਼ਰਮਾ, ਅਸਿਸਟੈਂਟ...

  • fb
  • twitter
  • whatsapp
  • whatsapp
featured-img featured-img
ਪ੍ਰਿੰਸੀਪਲ ਰਾਕੇਸ਼ ਸ਼ਰਮਾ ਦਾ ਸਨਮਾਨ ਕਰਦੇ ਹੋਏ ਮੋਹਤਬਰ। -ਫੋਟੋ: ਨੀਲੇਵਾਲਾ
Advertisement
ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੂੰ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਜ ਪੱਧਰ ’ਤੇ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੀ ਡਾਇਰੈਕਟਰ ਕਿਰਨ ਸ਼ਰਮਾ, ਅਸਿਸਟੈਂਟ ਡਾਇਰੈਕਟਰ ਸੀਮਾ ਖੇਰਾ ਅਤੇ ਸਟੇਟ ਨੋਡਲ ਅਸ਼ੋਕ ਕੁਮਾਰ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਸਟੇਟ ਨੋਡਲ ਅਸ਼ੋਕ ਕੁਮਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਸਰਟੀਫਿਕੇਟ ਪੰਜਾਬ ਰਾਜ ਦੇ ਉਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਪ੍ਰਤਿਭਾ ਖੋਜ ਪ੍ਰੀਖਿਆ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਸ਼ਹੀਦ ਗੁਰਦਾਸ ਰਾਮ ਸਕੂਲ ਦੀਆਂ ਵਿਦਿਆਰਥਣਾਂ- ਕੋਮਲਪ੍ਰੀਤ ਕੌਰ ਅਤੇ ਨਵਜੋਤ ਕੌਰ ਨੇ ਪੰਜਾਬ ਭਰ ’ਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨਪ੍ਰਾਪਤ ਕੀਤਾ ਹੈ। ਸਕੂਲ ਦੀ ਇਸ ਵਿਸ਼ੇਸ਼ ਪ੍ਰਾਪਤੀ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਫਿਰੋਜ਼ਪੁਰ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿੰਦਰ ਸਿੰਘ ਅਤੇ ਬਲਾਕ ਨੋਡਲ ਅਫ਼ਸਰ ਕਰਮਜੀਤ ਸਿੰਘ ਨੇ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੂੰ ਵਧਾਈ ਦਿੰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ 29 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ ਜਿਨ੍ਹਾਂ ਵਿੱਚੋਂ ਦੋ ਨੇ ਪੰਜਾਬ ਭਰ ਵਿੱਚ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਸੀ। ਉਨ੍ਹਾਂ ਇਸ ਵਿਸ਼ੇਸ਼ ਸਨਮਾਨ ਲਈ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਕਿਰਨ ਸ਼ਰਮਾ, ਅਸਿਸਟੈਂਟ ਡਾਇਰੈਕਟਰ ਸੀਮਾ ਖੇਰਾ ਅਤੇ ਸਟੇਟ ਨੋਡਲ ਅਸ਼ੋਕ ਕੁਮਾਰ ਦਾ ਧੰਨਵਾਦ ਕੀਤਾ।

Advertisement

Advertisement
Advertisement
×