ਪ੍ਰਿੰਸੀਪਲ ਤੇਜ ਸਿੰਘ ਠਾਕੁਰ ਦਾ ਸਨਮਾਨ
ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਦੇ ਪ੍ਰਿੰਸਿਪਲ ਤੇਜ ਸਿੰਘ ਠਾਕੁਰ ਨੂੰ ਫੈਪ ਨੈਸ਼ਨਲ ਐਵਾਰਡਜ਼-2025 ਵਿੱਚ ‘ਦਿ ਪ੍ਰਾਈਡ ਆਫ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਵੱਲੋਂ ਕਰਵਾਏ ਪੰਜਵੇਂ ਫੈਪ ਸਮਾਗਮ ਦੌਰਾਨ ਦਿੱਤਾ...
Advertisement
ਐਮਬਰੋਜ਼ੀਅਲ ਪਬਲਿਕ ਸਕੂਲ ਜ਼ੀਰਾ ਦੇ ਪ੍ਰਿੰਸਿਪਲ ਤੇਜ ਸਿੰਘ ਠਾਕੁਰ ਨੂੰ ਫੈਪ ਨੈਸ਼ਨਲ ਐਵਾਰਡਜ਼-2025 ਵਿੱਚ ‘ਦਿ ਪ੍ਰਾਈਡ ਆਫ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਵੱਲੋਂ ਕਰਵਾਏ ਪੰਜਵੇਂ ਫੈਪ ਸਮਾਗਮ ਦੌਰਾਨ ਦਿੱਤਾ ਗਿਆ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਇਹ ਐਵਾਰਡ ਉਨ੍ਹਾਂ ਵਿਅਕਤੀਆਂ ਨੂੰ ਮਿਲਦਾ ਹੈ, ਜਿਨ੍ਹਾਂ ਨੇ ਇਮਾਨਦਾਰੀ ਨਾਲ ਵਿਦਿਆਰਥੀ-ਕੇਂਦਰਿਤ ਦ੍ਰਿਸ਼ਟੀਕੋਣ ਅਤੇ ਸੰਸਥਾ ਦੇ ਸੁਨਿਹਰੇ ਭਵਿੱਖ ਲਈ ਕੀਮਤੀ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਤੇਜ ਸਿੰਘ ਠਾਕੁਰ ਨਾ ਸਿਰਫ਼ ਸਕੂਲ ਦੇ ਪ੍ਰਿੰਸੀਪਲ ਹਨ, ਸਗੋਂ ਉਹ ਉਨ੍ਹਾਂ ਦੇ ਸਿੱਖਿਆ ਪਰਿਵਾਰ ਦੇ ਮਜ਼ਬੂਤ ਸਤੰਭ, ਵਿਦਿਆਰਥੀਆਂ ਦੇ ਸੱਚੇ ਮਾਰਗਦਰਸ਼ਕ ਅਤੇ ਅਧਿਆਪਕਾਂ ਲਈ ਪ੍ਰੇਰਣਾ ਦਾ ਸਰੋਤ ਹਨ।
Advertisement
Advertisement
×

