ਹਵਾਲਾਤੀ ਦੀ ਕੁੱਟਮਾਰ
ਜੇਲ੍ਹ ’ਚ ਆਪਸੀ ਤਕਰਾਰਬਾਜ਼ੀ ਕਾਰਨ ਹਵਾਲਾਤੀ ਦੀ ਕੁੱਟਮਾਰ ਦੇ ਦੋਸ਼ ਹੇਠ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ 6 ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਮਾਨਸਾ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜੇਲ੍ਹ ਦੇ ਸੁਪਰਡੈਂਟ ਵੱਲੋਂ...
Advertisement
ਜੇਲ੍ਹ ’ਚ ਆਪਸੀ ਤਕਰਾਰਬਾਜ਼ੀ ਕਾਰਨ ਹਵਾਲਾਤੀ ਦੀ ਕੁੱਟਮਾਰ ਦੇ ਦੋਸ਼ ਹੇਠ ਥਾਣਾ ਸਦਰ ਮਾਨਸਾ ਦੀ ਪੁਲੀਸ ਨੇ 6 ਜਣਿਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਜ਼ਖ਼ਮੀ ਵਿਅਕਤੀ ਨੂੰ ਸਿਵਲ ਹਸਪਤਾਲ ਮਾਨਸਾ ਵਿੱਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜੇਲ੍ਹ ਦੇ ਸੁਪਰਡੈਂਟ ਵੱਲੋਂ ਪੁਲੀਸ ਨੂੰ ਸੂਚਨਾ ਦਿੱਤੀ ਗਈ। ਗੁਰਪ੍ਰੀਤ ਸਿੰਘ ਵਾਸੀ ਸਰਦੂਲਗੜ੍ਹ ਜੇਲ੍ਹ ਵਿੱਚ ਕੁੱਝ ਵਿਅਕਤੀਆਂ ਨਾਲ ਤਕਰਾਰਬਾਜ਼ੀ ਹੋ ਗਈ ਜਿਸ ਤੋਂ ਬਾਅਦ ਉਸ ਦੀ ਛੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਉਨ੍ਹਾਂ ਨੂੰ ਸ਼ੱਕ ਸੀ ਕਿ ਗੁਰਪ੍ਰੀਤ ਸਿੰਘ ਜੇਲ੍ਹ ਪ੍ਰਸ਼ਾਸਨ ਨੂੰ ਉਨ੍ਹਾਂ ਸਬੰਧੀ ਸੂਚਨਾ ਦਿੰਦਾ ਹੈ। ਪੁਲੀਸ ਨੇ ਹਵਾਲਾਤੀ ਪ੍ਰਦੀਪ ਸਿੰਘ ਵਾਸੀ ਤਾਮਕੋਟ, ਦਲਜੀਤ ਸਿੰਘ ਵਾਸੀ ਭਦੌੜ, ਹਰਵੀਰ ਸਿੰਘ ਵਾਸੀ ਸਤੀਕੇ, ਗੁਰਤੇਜ਼ ਸਿੰਘ ਵਾਸੀ ਪੱਟੀ, ਪਰਉਪਕਾਰ ਸਿੰਘ ਵਾਸੀ ਪਟਿਆਲਾ, ਚਰਨਜੀਤ ਸਿੰਘ ਵਾਸੀ ਕੋਟਲੀ ਖਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement
×

