ਮਨੋਜ ਸ਼ਰਮਾ
ਬਠਿੰਡਾ, 27 ਮਾਰਚ
ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਹਾਈ ਸਕੂਲ ਬੱਲੂਆਣਾ ਬਠਿੰਡਾ ਵਿੱਚ 12ਵਾਂ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸਾਧਵੀ ਸੰਘ ਮਿਤਰਾ ਅਤੇ ਬਲਵੰਤ ਸਿੰਘ ਨੰਬਰਦਾਰ ਗੁਰੂ ਕਾਸ਼ੀ ਯੂਨੀਵਰਸਿਟੀ ਪੁੱਜੇ। ਵਿਸ਼ੇਸ਼ ਮਹਿਮਾਨ ਵਜੋਂ ਦਵਿੰਦਰ ਪ੍ਰਸ਼ਾਦ ਡਾਇਰੈਕਟਰ ਏਅਰਪੋਰਟ ਬਠਿੰਡਾ ਆਪਣੀ ਟੀਮ ਨਾਲ ਪੁੱਜੇ। ਇਸ ਸਾਲਾਨਾ ਸਮਾਗਮ ਦੌਰਾਨ ਗ੍ਰਾਮ ਪੰਚਾਇਤ ਬਲੂਆਣਾ ਦੇ ਸਰਪੰਚ ਟਹਿਲ ਸਿੰਘ ਅਤੇ ਇਲਾਕੇ ਦੇ ਸਰਪੰਚ, ਪੰਚ ਅਤੇ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਵੀ ਭਰਵੀਂ ਹਾਜ਼ਰੀ ਲਗਵਾਈ। ਇਸ ਦੌਰਾਨ ਬੱਚਿਆਂ ਵੱਲੋਂ ਗੀਤ, ਕਵਿਤਾ, ਸਕਿੱਟ, ਡਾਂਸ, ਕੋਰੀਓਗ੍ਰਾਫੀ, ਮਲਵਈ ਅਤੇ ਪੰਜਾਬੀ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ। ਦਵਿੰਦਰ ਪ੍ਰਸਾਦ ਅਤੇ ਮੈਨੇਜਰ ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸੁਖਜੀਤ ਕੁਮਾਰੀ ਵੱਲੋਂ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਗਈ ਅਤੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਸਟੇਜ ਦਾ ਸੰਚਾਲਨ ਗਗਨਦੀਪ ਕੌਰ ਤੇ ਪ੍ਰੀਤੀ ਰਾਣੀ ਵੱਲੋਂ ਕੀਤਾ ਗਿਆ। ਇਸ ਦੌਰਾਨ ਦਸਵੀਂ ਵਿਚੋਂ 97.50 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਐਸ਼ਮੀਨ ਕੌਰ ਪੁੱਤਰੀ ਸੁਖਪਾਲ ਸਿੰਘ ਦਿਉਣ ਅਤੇ ਜਸਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਚੁੱਘੇ ਕਲਾਂ ਨੂੰ ਪੰਦਰਾਂ-ਪੰਦਰਾਂ ਹਜ਼ਾਰ ਰੁਪਏ ਨਗਦ ਇਨਾਮ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਪਵਨਦੀਪ ਕੌਰ ਅਤੇ ਜਸਪ੍ਰੀਤ ਕੌਰ ਨੂੰ 10-10 ਹਜ਼ਾਰ ਰੁਪਏ ਨਾਲ ਸਨਮਾਨਿਤ ਗਿਆ। ਸਕੂਲ ਦੇ ਪ੍ਰਧਾਨ ਮੋਹਿਤ ਵਿਰਕ ਅਤੇ ਮੈਨੇਜਿੰਗ ਡਾਇਰੈਕਟਰ ਰੋਹਿਤ ਸ਼ਰਮਾ ਨੇ ਸਨਮਾਨ ਦੀ ਰਸਮ ਨਿਭਾਈ।