
ਹੋਣਹਾਰ ਬੱਚੀ ਦਾ ਸਨਮਾਨ ਕਰਦੇ ਹੋਏ ਪਤਵੰਤੇ ਤੇ ਪ੍ਰਬੰਧਕ। -ਫੋਟੋ: ਰਾਜਿੰਦਰ ਸਿੰਘ
ਪੱਤਰ ਪ੍ਰੇਰਕ
ਭਗਤਾ ਭਾਈ, 27 ਮਾਰਚ
ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿੱਚ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਸੈਸ਼ਨ 2022-23 ਵਿੱਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਕੂਲ ਸਟਾਫ ਅਤੇ ਬੱਚਿਆਂ ਵੱਲੋਂ ਗੁਰਦੁਆਰਾ ਤਾਰੂਆਣਾ ਸਾਹਿਬ ਮਲੂਕਾ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਪ੍ਰਿੰਸੀਪਲ ਗੁਰਿੰਦਰ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ। ਮੁੱਖ ਮਹਿਮਾਨ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੇ ਸ਼ਾਨਦਾਰ ਨਤੀਜਿਆਂ ਲਈ ਬੱਚਿਆਂ, ਸਟਾਫ ਅਤੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ। ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਹਰਜੀਤ ਸਿੰਘ ਮਲੂਕਾ, ਸੁਖਦੇਵ ਸਿੰਘ ਐਮਸੀ, ਡਾ. ਸਤਗੁਰ ਸਿੰਘ, ਅਮਰ ਸਿੰਘ ਮਲੂਕਾ, ਬੂਟਾ ਸਿੰਘ, ਮੇਜਰ ਸਿੰਘ ਐਮਸੀ, ਦਰਸ਼ਨ ਸਿੰਘ ਪ੍ਰਧਾਨ ਅਤੇ ਦਰਸ਼ਨ ਸਿੰਘ ਗੋਂਦਾਰਾ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ