ਸਕੂਲ ਵਿੱਚ ਇਨਾਮ ਵੰਡ ਸਮਾਰੋਹ
ਚੀਮਾ ਮੰਡੀ: ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਇੰਚਾਰਜ ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਹੋਏ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਚੀਮਾ ਦੇ ਚੇਅਰਪਰਸਨ ਬਲਜਿੰਦਰ ਕੌਰ ਨੇ ਸ਼ਮੂਲੀਅਤ ਕੀਤੀ ਜਦੋਂ...
Advertisement
ਚੀਮਾ ਮੰਡੀ:
ਇੱਥੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਇੰਚਾਰਜ ਗੁਲਜ਼ਾਰ ਸਿੰਘ ਦੀ ਅਗਵਾਈ ਵਿਚ ਹੋਏ ਇਸ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਨਗਰ ਕੌਂਸਲ ਚੀਮਾ ਦੇ ਚੇਅਰਪਰਸਨ ਬਲਜਿੰਦਰ ਕੌਰ ਨੇ ਸ਼ਮੂਲੀਅਤ ਕੀਤੀ ਜਦੋਂ ਕਿ ਜ਼ਿਲ੍ਹਾ ਸਿੱਖਿਆ ਅਫਸਰ ਤਰਵਿੰਦਰ ਕੌਰ, ਉਪ ਜਿਲ੍ਹਾ ਸਿੱਖਿਆ ਅਫ਼ਸਰ ਮਨਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਵਿਚ ਪ੍ਰਿੰਸੀਪਲ ਵਿਪਨ ਚਾਵਲਾ ਅਤੇ ਪ੍ਰਿੰਸੀਪਲ ਭਾਰਤੀ ਨੰਦਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਮਾਰੋਹ ਦੀ ਸ਼ੁਰੂਆਤ ਵਿਦਿਆਰਥੀ ਜਸ਼ਨਦੀਪ ਸਿੰਘ ਅਤੇ ਬੰਟੀ ਸਿੰਘ ਵੱਲੋਂ ਗਾਏ ਸ਼ਬਦ ਨਾਲ ਹੋਈ। ਇਸ ਮਗਰੋਂ ਵਿਦਿਆਰਥੀਆਂ ਨੇ ਸੋਲੋ ਗੀਤ, ਡਾਂਸ, ਸਕਿਟ, ਨਾਟਕ, ਭੰਗੜਾ ਤੇ ਕੋਰੀਓਗ੍ਰਾਫੀ ਪੇਸ਼ ਕੀਤੀ। ਅਧਿਆਪਕਾ ਅਨੁਰਾਜ ਨੇ ਸਲਾਨਾ ਰਿਪੋਰਟ ਪੜ੍ਹੀ। ਅੰਤ ਵਿਚ ਸਿੱਖਿਆ ਅਤੇ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਵੱਲੋਂ ਇਨਾਮ ਵੰਡੇ ਗਏ। -ਪੱਤਰ ਪ੍ਰੇਰਕ
Advertisement
Advertisement