ਹੇਮਕੁੰਟ ਸਕੂਲ ਵੱਲੋਂ ਇਨਾਮ ਵੰਡ ਸਮਾਗਮ
ਇੱਥੋਂ ਦੇ ਨਾਮਵਰ ਵਿੱਦਿਅਕ ਅਦਾਰੇ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਾਰਨੀਵਲ ਮੇਲਾ ਕਰਵਾਇਆ ਗਿਆ। ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਅਤੇ ਪ੍ਰਾਇਮਰੀ ਕੋ-ਆਰਡੀਨੇਟਰ ਰਾਜੀ ਅਮਰ ਦੀ ਦੇਖ-ਰੇਖ ਹੇਠ ਇਸ ਸਮਾਗਮ ਨੇ ਆਪਣੀ ਅਮਿੱਟ ਛਾਪ ਛੱਡੀ। ਇਸ ਮੇਲੇ ਵਿੱਚ ਮੁੱਖ...
Advertisement
ਇੱਥੋਂ ਦੇ ਨਾਮਵਰ ਵਿੱਦਿਅਕ ਅਦਾਰੇ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਵਿੱਚ ਕਾਰਨੀਵਲ ਮੇਲਾ ਕਰਵਾਇਆ ਗਿਆ। ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਅਤੇ ਪ੍ਰਾਇਮਰੀ ਕੋ-ਆਰਡੀਨੇਟਰ ਰਾਜੀ ਅਮਰ ਦੀ ਦੇਖ-ਰੇਖ ਹੇਠ ਇਸ ਸਮਾਗਮ ਨੇ ਆਪਣੀ ਅਮਿੱਟ ਛਾਪ ਛੱਡੀ। ਇਸ ਮੇਲੇ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ ਡੀ ਰਣਜੀਤ ਕੌਰ ਸੰਧੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੇਲੇ ਦੇ ਉਦਘਾਟਨ ਮਗਰੋਂ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਜਿਸ ਉਪਰੰਤ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਆਈਟਮਾਂ ਦੀ ਪੇਸ਼ਕਾਰੀ ਕੀਤੀ ਗਈ। ਨੰਨ੍ਹੇ-ਮੁੰਨੇ ਬੱਚਿਆਂ ਵੱਲੋਂ ਗਰੁੱਪ ਡਾਂਸ, ਗੱਭਰੂਆਂ ਵੱਲੋਂ ਭੰਗੜਾ ਅਤੇ ਮੁਟਿਆਰਾਂ ਵੱਲੋਂ ਪੇਸ਼ ਲੁੱਡੀ ਨੇ ਸਮਾਂ ਬੰਨ੍ਹ ਦਿੱਤਾ। ਬੱਚਿਆਂ ਦੇ ਇਸ ਰੰਗਾਰੰਗ ਪ੍ਰੋਗਰਾਮ ਦੀ ਹਾਜ਼ਰੀਨ ਵੱਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਸਨਮਾਨ ਸਮਾਗਮ ਦਾ ਵੀ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਕਲਾਸਾਂ ਵਿੱਚੋਂ ਪਹਿਲਾ, ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ, ਸਾਰਾ ਸਾਲ ਨਿਯਮਿਤ ਹਾਜ਼ਰੀ ਬਣਾਈ ਰੱਖਣ ਵਾਲੇ, ਐੱਨ ਸੀ ਸੀ, ਖੇਡਾਂ ਅਤੇ ਨੈਤਿਕ ਸਿੱਖਿਆ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ. ਡੀ. ਰਣਜੀਤ ਕੌਰ ਸੰਧੂ ਨੇ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਵਿੱਚ ਟੀਮ ਵਰਕ ਅਤੇ ਆਤਮ-ਵਿਸ਼ਵਾਸ ਵਧਾਉਂਦੇ ਹਨ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਖਾਣ-ਪੀਣ ਦੇ ਸਟਾਲਾਂ ਦਾ ਵੀ ਪ੍ਰਬੰਧ ਕੀਤਾ ਗਿਆ।
Advertisement
Advertisement
