ਪੱਤਰ ਪ੍ਰੇਰਕ
ਬਾਘਾ ਪੁਰਾਣਾ, 4 ਅਗਸਤ
ਇਥੇ 75 ਸਾਲਾ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ(ਐਲੀ.) ਮੋਗਾ ਵਰਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੀਆਂ ਚਾਰ ਤਹਿਸੀਲਾਂ ਵਿੱਚੋਂ ਬਾਘਾ ਪੁਰਾਣਾ ਤਹਿਸੀਲ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ। ਤਹਿਸੀਲ ਬਾਘਾ ਪੁਰਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਨੇ ਸਕਿੱਟ, ਸਰਕਾਰੀ ਪ੍ਰਾਇਮਰੀ ਸਕੂਲ ਵਾਂਦਰ ਨੇ ਭਾਸ਼ਣ, ਸਰਕਾਰੀ ਪ੍ਰਾਇਮਰੀ ਸਕੂਲ ਮੁਗਲੂ ਪੱਤੀ ਨੇ ਸਲੋਗਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਨੇ ਕਵਿਤਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਸਰਕਾਰੀ ਪ੍ਰਾਇਮਰੀ ਸਕੂਲ ਲੰਗੇਆਣਾ ਖੁਰਦ ਨੇ ਕੋਰਿਓਗ੍ਰਾਫੀ, ਸਰਕਾਰੀ ਪ੍ਰਾਇਮਰੀ ਸਕੂਲ ਦਲੀਪ ਬਸਤੀ ਨੇ ਪੇਂਟਿੰਗ, ਸਰਕਾਰੀ ਪ੍ਰਾਇਮਰੀ ਸਕੂਲ ਸਮਾਲਸਰ ਬ੍ਰਾਂਚ ਨੇ ਗੀਤ ਗਾਇਨ ਤੇ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਨੇ ਸੁੰਦਰ ਲਿਖਾਈ ’ਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਬੰਬੀਹਾ ਭਾਈ ਨੇ ਲੇਖ ਰਚਨਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਗਿੱਲ ਨੇ ਕੋਲਾਜ਼ ਮੇਕਿੰਗ ’ਚ ਤੀਜਾ ਸਥਾਨ ਪ੍ਰਾਪਤ ਕੀਤਾ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜੇਤੂਆਂ ਨੂੰ ਸਰਟੀਫਿਕੇਟ ਵੰਡੇ। ਸੁਸ਼ੀਲ ਕੁਮਾਰ ਨੇ ਜੇਤੂ ਟੀਮਾਂ ਦੇ ਵਿਦਿਆਰਥੀਆਂਂ ਨੂੰ ਵਧਾਈ ਦਿੱਤੀ।