ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੰਡੀਆਂ ’ਚ ਦਿੱਕਤਾਂ: ਕਿਸਾਨਾਂ ਨੇ ਡੀ ਸੀ ਨੂੰ ਮੰਗ ਪੱਤਰ ਸੌਂਪਿਆ

ਮੰਗਾਂ ਜਲਦ ਪੂਰੀਆਂ ਨਾ ਹੋਣ ’ਤੇ ਤਿੱਖੇ ਅੰਦੋਲਨ ਦੀ ਚਿਤਾਵਨੀ
ਸਿਰਸਾ ’ਚ ਡੀ ਸੀ ਨੂੰ ਮੰਗ ਪੱਤਰ ਦਿੰਦੇ ਹੋਏ ਸੰਯੁਕਤ ਕਿਸਾਨ ਮੋਰਚਾ ਦੇ ਆਗੂ।
Advertisement

ਸੰਯੁਕਤ ਕਿਸਾਨ ਮੋਰਚਾ ਦੇ ਵਫ਼ਦ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਮਿਨੀ ਸਕੱਤਰੇਤ ਦੇ ਬਾਹਰ ਕਿਸਾਨ ਆਗੂਆਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨਾ, ਕਪਾਹ ਅਤੇ ਹੋਰ ਫ਼ਸਲਾਂ ਆ ਰਹੀਆਂ ਹਨ ਅਤੇ ਕਿਸਾਨਾਂ ਦਾ ਫ਼ਸਲ ਵੇਚਣ ਸਮੇਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਵਿਕਰੀ ਦੌਰਾਨ ਨਮੀ ਦੀ ਜਾਂਚ ਕਰਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਵਿੱਚ ਕਥਿਤ ਧਾਂਦਲੀ ਕੀਤੀ ਜਾਂਦੀ ਹੈ। ਕਈ ਸਾਲ ਪਹਿਲਾਂ ਝੋਨਾ ਬਿਨਾਂ ਕਿਸੇ ਕਟੌਤੀ ਦੇ 22 ਪ੍ਰਤੀਸ਼ਤ ਨਮੀ ਨਾਲ ਵੇਚਿਆ ਜਾਂਦਾ ਸੀ ਪਰ ਵਪਾਰੀਆਂ ਨੇ ਹੌਲੀ-ਹੌਲੀ ਇਸ ਨੂੰ 17 ਪ੍ਰਤੀਸ਼ਤ ਤੱਕ ਵਧਾ ਦਿੱਤਾ ਹੈ ਜਿਸ ਦੇ ਨਤੀਜੇ ਵਜੋਂ ਨਮੀ ਦੇ ਨਾਮ ’ਤੇ ਕਿਸਾਨਾਂ ਦੀਆਂ ਫ਼ਸਲਾਂ ਤੋਂ 6 ਤੋਂ 13 ਕਿਲੋ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਥੇ ਜਿਣਸ ਦੇ ਤੋਲਦੇ ਸਮੇਂ ਵੱਧ ਤੋਲਿਆ ਜਾ ਰਿਹਾ ਹੈ ਉਥੇ ਹੀ ਮਾਰਕੀਟ ਕਮੇਟੀ ਨੂੰ ਵੀ ਟੈਕਸ ਦਾ ਚੂਨਾ ਲਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਨਮੀ ਦੀ ਮਾਤਰਾ 22 ਪ੍ਰਤੀਸ਼ਤ ਤੱਕ ਵਧਾਈ ਜਾਵੇ। ਸਰਕਾਰੀ ਹਦਾਇਤਾਂ ਅਨੁਸਾਰ ਮੰਡੀ ਵਿੱਚ ਕੰਪਿਊਟਰ ਕੰਡਿਆਂ ਨਾਲ ਫ਼ਸਲਾਂ ਦਾ ਤੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਤੋਂ ਬਾਹਰੋਂ ਵੀ ਫ਼ਸਲਾਂ ਮੰਡੀਆਂ ਵਿੱਚ ਵੇਚੀਆਂ ਜਾ ਰਹੀਆਂ ਹਨ ਜਿਸ ਨਾਲ ਸਿਰਸਾ ਦੇ ਕਿਸਾਨਾਂ ਨੂੰ ਨੁਕਸਾਨ ਹੋ ਰਿਹਾ ਹੈ। ਇਸ ਦੌਰਾਨ ਮੀਂਹ ਤੇ ਹੜ੍ਹਾਂ ਨਾਲ ਨੁਕਸਾਨੀਆਂ ਫ਼ਸਲਾਂ ਦੇ ਬੀਮਾ ਕਲੇਮ ਤੇ ਮੁਆਵਜ਼ੇ ਦੀ ਮੰਗ ਕੀਤੀ ਗਈ। ਡੀ ਏ ਪੀ ਖਾਦ ਕਿਸਾਨਾਂ ਨੂੰ ਬਿਨਾਂ ਕਿਸੇ ਟੈਗਿੰਗ ਦੇ ਪੂਰੀ ਮਾਤਰਾ ਵਿੱਚ ਉਪਲਬਧ ਕਰਵਾਏ ਜਾਣ ਦੀ ਵੀ ਮੰਗ ਕੀਤੀ ਗਈ।

Advertisement

Advertisement
Show comments