ਮਹਾਂਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ
ਅੱਜ ਇਥੇ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਸਜਾਈ ਗਈ, ਜਿਸ ਨੂੰ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਰਵਾਨਾ ਕੀਤਾ ਗਿਆ। ਸ਼ਹਿਰ ਵਿੱਚ ਇਸ ਯਾਤਰਾ ਦਾ ਥਾਂ-ਥਾਂ ’ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਵਿਧਾਇਕ...
ਅੱਜ ਇਥੇ ਮਹਾਂਰਿਸ਼ੀ ਵਾਲਮੀਕਿ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਸਜਾਈ ਗਈ, ਜਿਸ ਨੂੰ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਰਵਾਨਾ ਕੀਤਾ ਗਿਆ। ਸ਼ਹਿਰ ਵਿੱਚ ਇਸ ਯਾਤਰਾ ਦਾ ਥਾਂ-ਥਾਂ ’ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਵਿਧਾਇਕ ਨੇ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਵਾਲਮੀਕਿ ਜੀ ਦੀਆਂ ਸਿੱਖਿਆ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਸਭਨਾਂ ਨੂੰ ਇਸ ਦਿਨ ਲੋੜਵੰਦਾਂ ਦੀ ਮੱਦਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਘਰੇ ਦਲਿਤ, ਪੱਛੜੇ ਲੋਕਾਂ ਦੇ ਸਿਰ ’ਤੇ ਛੱਤ ਦੇਣ ਲਈ ਹਰ ਸੰਭਵ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਲਈ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ।
ਇਸ ਮੌਕੇ ਨਗਰ ਕੌਸਲ ਦੇ ਪ੍ਰਧਾਨ ਸੁਨੀਲ ਕੁਮਾਰ ਨੀਨੂੰ, ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਅਰੋੜਾ, ਅਸ਼ੋਕ ਸਪੋਲੀਆ,ਪਾਲਾ ਰਾਮ ਪਰੋਚਾ, ਬਿ੍ਰਜ ਲਾਲ ਗੋਠਵਾਲ,ਵਿਸ਼ਾਲ ਜੈਨ ਗੋਲਡੀ ਵੀ ਮੌਜੂਦ ਸਨ।
ਸਿਰਸਾ(ਪ੍ਰਭੂ ਦਿਆਲ ): ਇਥੋਂ ਦੇ ਪੰਚਾਇਤ ਭਵਨ ’ਚ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਹਾਂਸੀ ਦੇ ਵਿਧਾਇਕ ਵਿਨੋਦ ਭਿਆਣਾ ਸਨ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਰੰਗਾ ਰੰਗ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ।
ਮੁੱਖ ਮਹਿਮਾਨ ਭਿਆਣਾ ਨੇ ਕਿਹਾ ਕਿ ਮਹਾਂਪੁਰਖ ਕਿਸੇ ਇੱਕ ਭਾਈਚਾਰੇ ਦੇ ਨਹੀਂ ਸਗੋਂ ਪੂਰੀ ਦੁਨੀਆ ਦੇ ਹਨ। ਇਸ ਸਮਾਗਮ ਦੌਰਾਨ, ਭਾਜਪਾ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਸੰਤਾਂ ਅਤੇ ਮਹਾਤਮਾਵਾਂ ਦੇ ਜਨਮ ਦਿਹਾੜੇ ਮਨਾਉਣ ਦਾ ਅਸਲ ਉਦੇਸ਼ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਸਾਡੇ ਜੀਵਨ ਵਿੱਚ ਸ਼ਾਮਲ ਕਰਨਾ ਹੈ ਅਤੇ ਉਨ੍ਹਾਂ ਦੇ ਮਾਰਗ ’ਤੇ ਚੱਲ ਕੇ ਦੇਸ਼ ਅਤੇ ਰਾਜ ਨੂੰ ਬਿਹਤਰ ਬਣਾਉਣ ਲਈ ਕੰਮ ਕਰਨਾ ਹੈ। ਇਸ ਮੌਕੇ ਨਗਰ ਕੌਂਸਲ ਦੇ ਚੇਅਰਮੈਨ ਸ਼ਾਂਤੀ ਸਵਰੂਪ, ਭਾਜਪਾ ਆੂ ਗੋਵਿੰਦਰ ਕਾਂਡਾ ਸਮੇਤ ਕਈ ਭਾਜਪਾ ਆਗੂ ਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਮਹਿਲ ਕਲਾਂ(ਲਖਵੀਰ ਸਿੰਘ ਚੀਮਾ): ਹਲਕੇ ਦੇ ਪਿੰਡ ਨਾਈਵਾਲਾ ਵਿਖੇ ਭਗਵਾਨ ਵਾਲਮੀਕਿ ਜੀ ਅਤੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਬਾਬਾ ਜੀਵਨ ਸਿੰਘ ਕਮੇਟੀ ਵਲੋਂ ਸ਼ਰਧਾਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਬੀਜੇਪੀ ਦੇ ਹਲਕਾ ਇੰਚਾਰਜ ਬਲਦੀਪ ਸਿੰਘ ਮਹਿਲ ਖ਼ੁਰਦ ਸਾਬਕਾ ਸਰਪੰਚ, ਸਰਪੰਚ ਗੁਰਮੁੱਖ ਸਿੰਘ ਲਾਲੀ, ਸਾਬਕਾ ਚੇਅਰਮੈਨ ਜੈਪਾਲ ਸਿੰਘ ਅਤੇ ਸਾਬਕਾ ਸਰਪੰਚ ਨਾਹਰ ਸਿੰਘ ਨੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਬਾਬਾ ਜੀਵਨ ਸਿੰਘ ਅਤੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਲਛਮਣ ਸਿੰਘ, ਗੁਰਨਾਮ ਸਿੰਘ, ਬਲਵੀਰ ਸਿੰਘ, ਕੁਲਵੰਤ ਸਿੰਘ ਅਤੇ ਬੂਟਾ ਸਿੰਘ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ।