ਮੋਰਚੇ ਬਾਰੇ ਕੂੜ ਪ੍ਰਚਾਰ ਖ਼ਿਲਾਫ਼ ਸਿੱਖਿਆ ਮੀਟਿੰਗਾਂ ਦਾ ਪ੍ਰੋਗਰਾਮ

ਮੋਰਚੇ ਬਾਰੇ ਕੂੜ ਪ੍ਰਚਾਰ ਖ਼ਿਲਾਫ਼ ਸਿੱਖਿਆ ਮੀਟਿੰਗਾਂ ਦਾ ਪ੍ਰੋਗਰਾਮ

ਹਿੰਮਤਪੁਰਾ ਵਿੱਚ ਸੂਬਾਈ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ, 4 ਮਈ

ਪਿੰਡ ਹਿੰਮਤਪੁਰਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾਈ ਸਿੱਖਿਆ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਿੰਡ ਪੱਧਰ ਤੱਕ ਦੇ ਸਰਗਰਮ ਆਗੂ ਕਿਸਾਨ, ਔਰਤਾਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਕੁਝ ਸਵਾਰਥੀ ਤੱਤਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕੀਤੇ ਜਾ ਰਹੇ ਬੇਬੁਨਿਆਦ ਪ੍ਰਚਾਰ ਦੀ ਅਸਲੀਅਤ ਪੂਰੀ ਤਰ੍ਹਾਂ ਨੰਗੀ ਕਰਕੇ ਕਿਸਾਨ ਘੋਲ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਮਜ਼ਬੂਤ ਅਤੇ ਇਕਜੁੱਟ ਕਰਨਾ ਸੀ। ਇਸ ਮੌਕੇ ਝੰਡਾ ਸਿੰਘ ਜੇਠੂਕੇ, ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਆਦਿ ਬੁਲਾਰਿਆਂ ਵੱਲੋਂ ਕਿਸਾਨ ਘੋਲ ਨੂੰ ਬੁਲੰਦੀਆਂ ‘ਤੇ ਲਿਜਾ ਕੇ ਪੂਰੇ ਦੇਸ਼, ਦੁਨੀਆਂ ਤੱਕ ਉਭਾਰਨ ਨੂੰ ਤੱਥਾਂ ਰਾਹੀਂ ਸਥਾਪਿਤ ਕਰਕੇ ਨੌਜਵਾਨ ਬਨਾਮ ਬੁੱਢੀ ਲੀਡਰਸ਼ਿਪ ਦੇ ਕੂੜ ਪ੍ਰਚਾਰ ਦੀ ਝੰਡ ਕੀਤੀ ਗਈ। ਮੋਦੀ ਭਾਜਪਾ ਹਕੂਮਤ ਨੂੰ ਹਰਾ ਕੇ ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਘੋਲ ਦੇ ਮੈਦਾਨ ਵਿੱਚ ਦਿੱਲੀ ਤੇ ਪੰਜਾਬ ਸਮੇਤ ਪੂਰੇ ਦੇਸ਼ ਵਿੱਚ ਲਾਮਬੰਦੀਆਂ ਕਰਨ ‘ਤੇ ਜ਼ੋਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਦੇ ਜਥੇਬੰਦੀ ਵਾਲੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਸਿੱਖਿਆ ਮੀਟਿੰਗਾਂ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ।

ਇਸ ਮੌਕੇ ਸੂਬਾ ਪੱਧਰ ਅਤੇ ਜ਼ਿਲ੍ਹਾ ਪੱਧਰ ਦੇ ਕਿਸਾਨ ਆਗੂ ਮੌਜੂਦ ਸਨ, ਜਿਨ੍ਹਾਂ ਨੇ ਲੋਕ ਵਿਰੋਧੀ ਸ਼ਕਤੀਆਂ ਤੇ ਸਰਕਾਰੀ ਝੋਲੀ ਚੁੱਕਾਂ ਦੀ ਮੁਖਾਲਫਤ ਕਰਦਿਆਂ ਸੰਘਰਸ਼ ਨੂੰ ਸਮਰਪਿਤ ਹੋਣ ਦਾ ਅਹਿਦ ਲਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All