ਬਰਨਾਲਾ (ਖੇਤਰੀ ਪ੍ਰਤੀਨਿਧ): ਜ਼ਿਲ੍ਹਾ ਪ੍ਰਦੂਸ਼ਣ ਕੰਟਰੋਲ ਬੋਰਡ (ਵਾਤਾਵਰਨ) ਵਿਭਾਗ ਵੱਲੋਂ ਜ਼ਿਲ੍ਹਾ ਬਰਨਾਲਾ ਤੇ ਸੰਗਰੂਰ ਦੇ ਸਮੁੱਚੇ ਮੈਰਿਜ ਪੈਲੇਸ ਮਾਲਕਾਂ ਤੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਪਹਿਲੀ ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੀ ਮਨਾਹੀ ਬਾਰੇ ਜਾਣੂ ਕਰਵਾਇਆ ਤੇ ਸਰਕਾਰ ਅਤੇ ਵਿਭਾਗ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੈਰਿਜ ਪੈਲੇਸ ਐਸੋਸੀਏਸ਼ਨ ਪ੍ਰਧਾਨ ਕੁਲਦੀਪ ਸੂਦ ਨੇ ਦੱਸਿਆ ਕਿ ਮੀਟਿੰਗ ’ਚ ਸਮੂਹ ਪੈਲੇਸ ਮਾਲਕਾਂ, ਸੰਚਾਲਕਾਂ ਤੇ ਕੇਟਰਜ਼ ਨੂੰ ਸਿੰਗਲ ਪਲਾਸਟਿਕ ਦੀ ਵਰਤੋਂ ਮਨਾਹੀ ਬਾਰੇ ਸੂਚਿਤ ਕਰਕੇ ਨਿਯਮਾਂ ਦੀ ਪਾਲਣਾ ਲਾਜ਼ਮੀ ਬਣਾਉਣ ਲਈ ਆਖ ਦਿੱਤਾ ਹੈ।