ਭਗਤਾ ਭਾਈ: ਚੋਣ ਕਮਿਸ਼ਨ ਵੱਲੋਂ ਵੱਡੇ ਇਕੱਠਾਂ ’ਤੇ ਰੋਕ ਲਗਾਏ ਜਾਣ ਕਾਰਨ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਤੇ ਪਰਿਵਾਰਕ ਮੈਂਬਰਾਂ ਵੱਲੋਂ ਘਰ-ਘਰ ਚੋਣ ਪ੍ਰਚਾਰ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਹਲਕਾ ਰਾਮਪੁਰਾ ਫੂਲ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਲਈ ਪਿੰਡ ਕਾਂਗੜ ਵਿੱਚ ਉਨ੍ਹਾਂ ਦੇ ਪੁੱਤਰ ਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਵੱਲੋਂ ਪਾਰਟੀ ਵਰਕਰਾਂ ਨਾਲ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਮਲੂਕਾ ਨੇ ਸਿਕੰਦਰ ਸਿੰਘ ਮਲੂਕਾ ਵੱਲੋਂ ਆਪਣੇ ਕਾਰਜਕਾਲ ਦੌਰਾਨ ਹਲਕਾ ਰਾਮਪੁਰਾ ਫੂਲ ਵਿੱਚ ਕਰਵਾਏ ਵਿਕਾਸ ਮੁੱਦੇ ’ਤੇ ਵੋਟਾਂ ਦੀ ਅਪੀਲ ਕੀਤੀ। ਉਨ੍ਹਾਂ ਵੋਟਰਾਂ ਨੂੰ ਅਕਾਲੀ ਦਲ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਐਲਾਨੇ ਗਏ ਤੇਰਾਂ ਨੁਕਾਤੀ ਪ੍ਰੋਗਰਾਮ ਬਾਰੇ ਵੀ ਜਾਣੂ ਕਰਵਾਇਆ। ਇਸ ਮੌਕੇ ਕਰਮਜੀਤ ਕਾਂਗੜ, ਬਲੌਰ ਸਿੰਘ ਕਾਂਗੜ, ਛੱਜੂ ਸਿੰਘ ਧਾਲੀਵਾਲ, ਸਰਬਜੀਤ ਸੰਮੂ, ਕਾਲਾ ਸੰਧੂ, ਪਰਮਜੀਤ ਪੰਮਾ, ਪਿੰਟੂ ਜਲਾਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ