DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਝੋਨੇ ਦੀ ਖ਼ਰੀਦ ਲਈ ਪੁਖ਼ਤਾ ਪ੍ਰਬੰਧ: Lal Chand Kataruchakk

ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਅਤੇ ਚੁਕਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ...

  • fb
  • twitter
  • whatsapp
  • whatsapp
featured-img featured-img
ਮੋਗਾ ਮੰਡੀ ਵਿੱਚ ਗੱਲਬਾਤ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ।
Advertisement

ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੋਗਾ ਦੀ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਅਤੇ ਚੁਕਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਅਤੇ ਸੁਝਾਅ ਵੀ ਸੁਣੇ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਸਣੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਕੈਬਨਿਟ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਇਸ ਵਾਰ ਝੋਨੇ ਦੀ ਬੰਪਰ ਫ਼ਸਲ ਹੋਣ ਦੀ ਸੰਭਾਵਨਾ ਹੈ ਅਤੇ ਮੰਡੀਆਂ ਵਿੱਚ ਲਗਾਤਾਰ ਜਿਣਸ ਦੀ ਆਮਦ ਹੋ ਰਹੀ ਹੈ। ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਮੰਡੀ ਵਿੱਚ ਆਪਣੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਹੁਣ ਤੱਕ ਮੰਡੀਆਂ ਦੇ ਅੰਦਰ 8.50 ਲੱਖ ਮੀਟਰਿਕ ਟਨ ਝੋਨਾ ਪਹੁੰਚਿਆ ਹੈ ਜਿਸ ਵਿੱਚੋਂ 7.67 ਲੱਖ ਮੀਟਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ 1221 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖ਼ਰੀਦੀ ਜਿਣਸ ਦੀ ਅਦਾਇਗੀ ਵੀ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਕੀਤੀ ਜਾ ਰਹੀ ਹੈ। ਕੇਂਦਰੀ ਪੂਲ ਲਈ ਪੰਜਾਬ ਤੋਂ 180 ਲੱਖ ਮੀਟਰਿਕ ਟਨ ਚੌਲ ਦੇਣ ਦਾ ਟੀਚਾ ਹੈ, ਜਿਸ ਨੂੰ ਪੂਰਾ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸਪੱਸ਼ਟ ਨਿਰਦੇਸ਼ ਹਨ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ।

Advertisement

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਪੂਰੀ ਤਰ੍ਹਾਂ ਪੱਕਣ ਉਪਰੰਤ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਸੁਕਾ ਕੇ ਹੀ ਮੰਡੀਆਂ ਵਿੱਚ ਲੈ ਕੇ ਆਉਣ।

Advertisement

ਕਿਸਾਨਾਂ ਨੂੰ ਪਰਾਲੀ ਨਾ ਫੂਕਣ ਦੀ ਅਪੀਲ ਕੀਤੀ

ਫਿਰੋਜ਼ਪੁਰ (ਜਸਪਾਲ ਸਿੰਘ ਸੰਧੂ): ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਆਦਿ ਦਾ ਜਾਇਜ਼ਾ ਲੈਣ ਲਈ ਅੱਜ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਣਬੀਰ ਸਿੰਘ ਭੁੱਲਰ ਹਾਜ਼ਰ ਸਨ। ਸ੍ਰੀ ਕਟਾਰੂਚੱਕ ਨੇ ਦੱਸਿਆ ਕਿ ਝੋਨੇ ਦੀ ਚੁਕਾਈ ਸਮੇਂ ਸਿਰ ਹੋ ਰਹੀ ਹੈ। ਸਰਕਾਰ ਵੱਲੋਂ ਖ਼ਰੀਦ ਉਪਰੰਤ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਬਲਕਿ ਸਰਕਾਰ ਦੁਆਰਾ ਸਬਸਿਡੀ ’ਤੇ ਉਪਲਬੱਧ ਕਰਵਾਈ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ। ਇਸ ਮੌਕੇ ਐੱਸ ਡੀ ਐੱਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਡੀ ਐੱਫ ਐੱਸ ਸੀ ਵੰਦਨਾ ਕੰਬੋਜ, ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਹਰਮੀਤ ਸਿੰਘ ਖਾਈ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤਿਲਕ ਰਾਜ ਹਾਜ਼ਰ ਸਨ।

Advertisement
×