ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮੋਗਾ ’ਚ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼

ਦੋ ਹੋਟਲਾਂ ’ਤੇ ਪੁਲੀਸ ਦੇ ਛਾਪੇ; 9 ਲਡ਼ਕੇ ਤੇ 18 ਲਡ਼ਕੀਆਂ ਬਰਾਮਦ
Advertisement

ਇਥੇ ਸਿਟੀ ਪੁਲੀਸ ਅਤੇ ਥਾਣਾ ਮਹਿਣਾ ਪੁਲੀਸ ਨੇ ਇੱਕੋ ਸਮੇਂ ਸ਼ਹਿਰ ਦੇ ਬਰਨਾਲਾ ਬਾਈਪਾਸ ’ਤੇ ਬਣੇ ਦੋ ਹੋਟਲਾਂ ’ਤੇ ਛਾਪੇ ਮਾਰ ਕੇ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 9 ਲੜਕੇ-18 ਲੜਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲੀਸ ਨੇ ਹੋਟਲ ਮਾਲਕਾਂ ਦੇ ਨਾਮ ਨਸ਼ਰ ਕੀਤੇ ਹਨ ਪਰ ਇਤਰਾਜ਼ਯੋਗ ਹਾਲਤ ’ਚ ਫੜੇ ਲੜਕੇ-ਲੜਕੀਆਂ ਦੀ ਪਛਾਣ ਗੁਪਤ ਰੱਖੀ ਗਈ ਹੈ।

ਜ਼ਿਲ੍ਹਾ ਪੁਲੀਸ ਮੁਖੀ ਅਜੈ ਗਾਂਧੀ ਨੇ ਕਿਹਾ ਕਿ ਸਿਟੀ ਪੁਲੀਸ ਅਤੇ ਥਾਣਾ ਮਹਿਣਾ ਪੁਲੀਸ ਨੇ ਨੇ ਦੋ ਹੋਟਲਾਂ ਵਿੱਚ ਛਾਪਾ ਮਾਰ ਕੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਕਾਫੀ ਸਮੇਂ ਤੋਂ ਕੁਝ ਹੋਟਲਾਂ ’ਚ ਜਿਸਮਫਰੋਸ਼ੀ ਦਾ ਧੰਦਾ ਹੋਣ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਪਰ ਠੋਸ ਜਾਣਕਾਰੀ ਮਗਰੋਂ ਪੁਲੀਸ ਟੀਮਾਂ ਨੇ ਮੌਕੇ ’ਤੇ ਜਾ ਕੇ ਛਾਪੇਮਾਰੀ ਕੀਤੀ ਅਤੇ ਸਫ਼ਲਤਾ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕੰਮ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ।

Advertisement

ਡੀਐੱਸਪੀ ਸਿਟੀ ਗੁਰਪ੍ਰੀਤ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸਿਟੀ ਪੁਲੀਸ ਇੰਸਪੈਕਟਰ ਵਰੁਣ ਨੇ ਗੁਪਤਾ ਸੂਚਨਾ ਉੱਤੇ ਹੋਟਲ ਇੱਕ ਹੋਟਲ ਛਾਪੇਮਾਰੀ ਕਰਕੇ 1 ਵਿਅਕਤੀ ਤੇ 8 ਲੜੀਆਂ ਨੂੰ ਇਤਰਾਜ਼ਯੋਗ ਹਾਲਤ ਵਿਚ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਥਾਣਾ ਮਹਿਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਗੁਪਤ ਸੂਚਨਾ ਉੱਤੇ ਹੋਟਲ ’ਚ ਛਾਪੇਮਾਰੀ ਕੀਤੀ ਜਿੱਥੋਂ 8 ਲੜਕੇ 10 ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਲਾ ਮਿਲੀ ਸੀ ਕਿ ਹੋਟਲ ਮਾਲਕ ਵੱਖ-ਵੱਖ ਥਾਵਾਂ ਤੋਂ ਲੜਕੀਆਂ ਲਿਆ ਕੇ ਹੋਟਲਾਂ ਵਿੱਚ ਦੇਹ ਵਪਾਰ ਦਾ ਧੰਦਾ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਥਾਣਾ ਸਿਟੀ ਅਤੇ ਥਾਣਾ ਮਹਿਣਾ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement