
ਮਾਨਸਾ: ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਮਗਰੋਂ ਸਿੱਖ ਨੌਜਵਾਨ ਤੇ ਔਰਤਾਂ ਦੀ ਗ੍ਰਿਫ਼ਤਾਰੀ ਤੋਂ ਪੈਦਾ ਹੋਏ ਦਹਿਸ਼ਤੀ ਮਾਹੌਲ ਦੀ ਨਿਖੇਧੀ ਕੀਤੀ। ਜਥੇਬੰਦੀ ਦੇ ਆਗੂ ਗੁਰਲਾਲ ਸਿੰਘ ਉਭਾ ਨੇ ਕਿਹਾ ਕਿ ਪੰਜਾਬ ਅੰਦਰ ਹਰ ਵਿਰੋਧ ਦੀ ਆਵਾਜ਼ ਨੂੰ ਦਬਾਉਣ ਦਾ ਯਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਸ ਪੰਜਾਬ ਦੇ ਕਾਰਕੁਨਾਂ ’ਤੇ ਕੀਤੀ ਜਾ ਰਹੀ ਕਾਰਵਾਈ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਪੈਦਾ ਕਰ ਕੇ ਹੱਕਾਂ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀ ਜਾ ਰਹੀ ਹੈ। ਆਗੂ ਨੇ ਜੇਲ੍ਹਾਂ ਵਿੱਚ ਬੰਦ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ ਛਾਪੇ ਬੰਦ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਗੁਰਜੰਟ ਸਿੰਘ, ਦਲਜੀਤ ਸਿੰਘ, ਬਲਕਾਰ ਸਿੰਘ ਖੋਖਰ, ਸਰਬਜੀਤ ਸਿੰਘ, ਗੁਰਪ੍ਰਨਾਮ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ