ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀਆਂ ਕੋਲੋਂ ਪੀਟੀਏ ਫੰਡ ਵਸੂਲਣ ਖ਼ਿਲਾਫ਼ ਧਰਨਾ

ਜਥੇਬੰਦੀ ਵੱਲੋਂ ਮਸਲੇ ਦਾ ਹੱਲ ਨਾ ਹੋਣ ’ਤੇ ਕਾਲਜ ਵਿੱਚ ਪੱਕਾ ਮੋਰਚਾ ਲਾਉਣ ਦੀ ਚਿਤਾਵਨੀ
ਮਾਨਸਾ ’ਚ ਜ਼ਿਲ੍ਹਾ ਭਲਾਈ ਦਫ਼ਤਰ ਦੇ ਬਾਹਰ ਨਾਅਰੇਬਾਜ਼ੀ ਕਰਦੇ ਹੋਏ ਵਿਦਿਆਰਥੀ।
Advertisement

ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਐੱਸਸੀ ਵਿਦਿਆਰਥੀਆਂ ਤੋਂ ਜਬਰੀ ਪੀਟੀਏ ਫੰਡ ਵਸੂਲਣ ਖ਼ਿਲਾਫ਼ ਅੱਜ ਸਟੂਡੈਂਟਸ ਪਾਵਰ ਆਫ਼ ਪੰਜਾਬ ਦੀ ਅਗਵਾਈ ਹੇਠ ਇਥੇ ਜ਼ਿਲ੍ਹਾ ਭਲਾਈ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਾ ਕੇ ਨਾਅਰੇਬਾਜ਼ੀ ਕੀਤੀ ਗਈ। ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਕਾਲਜ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਉਨ੍ਹਾਂ ਨੇ ਅੱਕ ਕੇ ਜ਼ਿਲ੍ਹਾ ਭਲਾਈ ਦਫ਼ਤਰ ਮੂਹਰੇ ਧਰਨਾ ਲਾਉਣਾ ਪਿਆ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਕਾਲਜ ਪ੍ਰਬੰਧਕਾਂ ਵੱਲੋਂ ਪੰਜਾਬ ਸਰਕਾਰ ਦੇ ਨਿਯਮਾਂ ਨੂੰ ਸਿੱਕੇ ਟੰਗਕੇ ਐੱਸਸੀ ਵਿਦਿਆਰਥੀਆਂ ਤੋਂ ਜ਼ਬਰਦਸਤੀ ਪੀਟੀਏ ਫੰਡ ਵਸੂਲਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀਆਂ ਦਾ ਦਾਖ਼ਲਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਹੁੰਦਾ ਹੈ, ਜਿਸ ਵਿੱਚ ਬਕਾਇਦਾ ਸੋਸ਼ਲ ਵੈਲਫੇਅਰ ਵਿਭਾਗ ਵੱਲੋਂ ਐੱਸਸੀ ਵਿਦਿਆਰਥੀਆਂ ਤੋਂ ਕੋਈ ਫੀਸ/ਫੰਡ ਨਾ-ਮੋੜਨਯੋਗ ਵਸੂਲਣ ਕਰਨ ਲਈ ਕਿਹਾ ਗਿਆ ਹੈ, ਪ੍ਰੰਤੂ ਕਾਲਜ ਪ੍ਰਬੰਧਕ ਵਿਦਿਆਰਥੀਆਂ ਤੋਂ ਪੀਟੀਏ ਫੰਡ ਜਬਰੀ ਵਸੂਲ ਕਰ ਰਹੇ ਹਨ।

Advertisement

ਉਨ੍ਹਾਂ ਦੱਸਿਆ ਕਿ ਐੱਸਸੀ ਵਿਦਿਆਰਥੀਆਂ ਨੂੰ ਕਾਲਜ ਵਿੱਚ ਦਾਖ਼ਲੇ ਲਈ ਖੱਜਲ-ਖੁਆਰ ਕਰ ਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਅੱਜ ਵੀ ਜ਼ਿਲ੍ਹਾ ਭਲਾਈ ਅਫ਼ਸਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਇਸ ਮਸਲੇ ਦਾ ਹੱਲ ਨਾ ਹੋਣ ’ਤੇ 18 ਅਗਸਤ ਨੂੰ ਪੱਕੇ ਤੌਰ ’ਤੇ ਕਾਲਜ ਵਿਖੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰ ਸਿੰਘ ਫਤਹਿਪੁਰ, ਗੁਰਯਾਦ ਸਿੰਘ, ਸ਼ਨੀ ਸਿੰਘ ਮਾਨਸਾ, ਕਿਰਨਦੀਪ ਕੌਰ ਕੋਟਦੂਨਾ, ਮਨਦੀਪ ਕੌਰ ਤੇ ਸੁਖਜੀਤ ਮੌੜ ਨੇ ਵੀ ਸੰਬੋਧਨ ਕੀਤਾ।

Advertisement