ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੂਠੇ ਪੁਲੀਸ ਮੁਕਾਬਲਿਆਂ ਖ਼ਿਲਾਫ਼ ਰੋਸ ਮੁਜ਼ਾਹਰਾ

ਇੱਥੇ ਜਨਤਕ ਜਥੇਬੰਦੀਆਂ ਨੇੇ ਮੋਦੀ ਹਕੂਮਤ ਵੱਲੋਂ ਕਾਨੂੰਨ ਤੇ ਮਨੁੱਖੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਛੱਤੀਸਗੜ੍ਹ, ਬਸਤਰ ਤੇ ਆਂਧਰਾ ਪ੍ਰਦੇਸ਼ ਵਿੱਚ ਮਾਓਵਾਦੀਆਂ, ਆਦਿਵਾਸੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੀਤੇ ਜਾ ਰਹੇ ਝੂਠੇ ਪੁਲੀਸ ਮੁਕਾਬਲੇ ਬੰਦ ਕਰਨ, ਗ੍ਰਿਫ਼ਤਾਰ ਆਦਿਵਾਸੀਆਂ ਤੇ ਮਾਓਵਾਦੀਆਂ ਨੂੰ...
ਮੋਗਾ ਸ਼ਹਿਰ ’ਚ ਰੋਸ ਮਾਰਚ ਕੱਢਦੇ ਕਾਰਕੁਨ।
Advertisement
ਇੱਥੇ ਜਨਤਕ ਜਥੇਬੰਦੀਆਂ ਨੇੇ ਮੋਦੀ ਹਕੂਮਤ ਵੱਲੋਂ ਕਾਨੂੰਨ ਤੇ ਮਨੁੱਖੀ ਅਧਿਕਾਰਾਂ ਨੂੰ ਛਿੱਕੇ ਟੰਗ ਕੇ ਛੱਤੀਸਗੜ੍ਹ, ਬਸਤਰ ਤੇ ਆਂਧਰਾ ਪ੍ਰਦੇਸ਼ ਵਿੱਚ ਮਾਓਵਾਦੀਆਂ, ਆਦਿਵਾਸੀਆਂ ਨੂੰ ਗ੍ਰਿਫ਼ਤਾਰ ਕਰ ਕੇ ਕੀਤੇ ਜਾ ਰਹੇ ਝੂਠੇ ਪੁਲੀਸ ਮੁਕਾਬਲੇ ਬੰਦ ਕਰਨ, ਗ੍ਰਿਫ਼ਤਾਰ ਆਦਿਵਾਸੀਆਂ ਤੇ ਮਾਓਵਾਦੀਆਂ ਨੂੰ ਅਦਾਲਤ ਵਿੱਚ ਬੰਦ ਕਰਨ, ਜੇਲ੍ਹਾਂ ਵਿੱਚ ਕੈਦ ਸਿਆਸੀ ਬੰਦੀਆਂ, ਸਮਾਜਿਕ ਕਾਰਕੁਨਾਂ, ਬੁੱਧੀਜੀਵੀਆਂ, ਲੇਖਕਾਂ ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਮੰਗ ਲਈ ਰੋਸ ਮੁਜ਼ਾਹਰਾ ਕੀਤਾ ਗਿਆ।

ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਨੌਜਵਾਨ ਭਾਰਤ ਸਭਾ ਦੇ ਸੂਬਾ ਮੀਤ ਪ੍ਰਧਾਨ ਕਰਮਜੀਤ ਮਾਣੂੰਕੇ ਤੇ ਜਮਹੂਰੀ ਅਧਿਕਾਰ ਸਭਾ ਦੇ ਆਗੂ ਦਰਸ਼ਨ ਸਿੰਘ ਤੂਰ ਨੇ ਦੋਸ਼ ਲਾਇਆ ਕਿ ਸਾਮਰਾਜ ਅਤੇ ਦੇਸੀ ਕਾਰਪੋਰੇਟ ਵੱਲੋਂ ਦੇਸ਼ ਦੇ ਜਲ, ਜੰਗਲ ਤੇ ਜ਼ਮੀਨ, ਖਣਿਜ ਪਦਾਰਥਾਂ ਦੀ ਲੁੱਟ ਖਿਲਾਫ਼ ਲੜ ਰਹੇ ਮਾਓਵਾਦੀ ਤੇ ਆਦਿਵਾਸੀਆਂ ਨਾਲ ਗੱਲਬਾਤ ਕਰਨ ਦੀ ਬਜਾਇ ਭਾਜਪਾ, ਆਰ ਐੱਸ ਐੱਸ ਕਾਨੂੰਨ, ਸੰਵਿਧਾਨ ਨੂੰ ਛਿੱਕੇ ਟੰਗ ਕੇ ਸਿੱਧੇ ਝੂਠੇ ਪੁਲੀਸ ਮੁਕਾਬਲੇ ਬਣਾ ਕੇ ਮਾਰ ਰਹੀ ਹੈ।

Advertisement

ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਆਗੂ ਪ੍ਰਭਜੋਤ ਕੌਰ, ਜਸਪ੍ਰੀਤ ਸਿੰਘ ਰਾਜਿਆਣਾ ਹਰਪ੍ਰੀਤ ਸਿੰਘ ਢੁੱਡੀਕੇ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਵੈਰੋਕੇ, ਡੈਮੋਕਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਤੇ ਮੈਡੀਕਲ ਪ੍ਰੈਕਟੀਸ਼ਨਰ਼ਜ ਐਸੋਸੀਏਸ਼ਨ ਦੇ ਆਗੂ ਡਾ. ਗੁਰਮੇਲ ਮਾਛੀਕੇ ਨੇ ਵੀ ਸੰਬੋਧਨ ਕੀਤਾ।

 

 

Advertisement
Show comments