ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੇਹੜੀ ਵਾਲਿਆਂ ਨੂੰ ਜਬਰੀ ਹਟਾਉਣ ਖ਼ਿਲਾਫ਼ ਮੁਜ਼ਾਹਰਾ

ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਜਲਾਲਾਬਾਦ ਵਿੱਚ ਰੇਹੜੀ-ਫੜ੍ਹੀ ਵਾਲਿਆਂ ਨੂੰ ਜਬਰੀ ਹਟਾਉਣ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਲੋਕ।
Advertisement

ਜਲਾਲਾਬਾਦ ਦੀ ਅਨਾਜ ਮੰਡੀ ਵਿੱਚ ਬਣੇ ਸ਼ੈੱਡ ’ਚੋਂ ਰੇੜੀਆਂ ਜਬਰੀ ਚੁੱਕਵਾਉਣ ਖ਼ਿਲਾਫ਼ ਅੱਜ ਸੀ ਪੀ ਆਈ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਹੈ। ਅੱਜ ਧਰਨੇ ਵਿੱਚ ਕਾਮਰੇਡ ਸੁਰਿੰਦਰ ਢੰਡੀਆਂ, ਐਡਵੋਕੇਟ ਪਰਮਜੀਤ ਢਾਬਾਂ, ਜੋਗਾ ਸਿੰਘ, ਹਰਜੀਤ ਕੌਰ ਢੰਡੀਆਂ, ਰੇਹੜੀ ਫ਼ੜ੍ਹੀ ਵਾਲਿਆਂ ਦੇ ਆਗੂ ਸੁਰਿੰਦਰ ਸਿੰਘ, ਸੰਨੀ ਹਾਂਡਾ, ਲਵਲੀ ਕੁਮਾਰ ਅਤੇ ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਕੰਬੋਜ ਨੇ ਸ਼ਿਰਕਤੀ ਕੀਤੀ।

ਆਗੂਆਂ ਨੇ ਐਲਾਨ ਕੀਤਾ ਕਿ ਜਿਹੜਾ ਸਾਮਾਨ ਮਾਰਕੀਟ ਕਮੇਟੀ ਵੱਲੋਂ ਪੁਲੀਸ ਦੇ ਜਬਰ ਰਾਹੀਂ ਚੁੱਕ ਕੇ ਲਿਜਾਇਆ ਗਿਆ ਹੈ, ਉਸ ਨੂੰ ਤੁਰੰਤ ਵਾਪਸ ਕੀਤਾ ਜਾਵੇ, ਨਹੀਂ ਤਾਂ ਰੋਡ ਜਾਮ ਕਰਕੇ ਪੁਤਲੇ ਫੂਕੇ ਜਾਣਗੇ। ਉਪਰੰਤ ਜ਼ਿਲ੍ਹਾ ਪੁਲੀਸ ਮੁਖੀ ਗੁਰਮੀਤ ਸਿੰਘ ਦੇ ਦਖ਼ਲ ਮਗਰੋਂ ਮਾਰਕੀਟ ਕਮੇਟੀ ਵੱਲੋਂ ਰੇੜ੍ਹੀ ਫ਼ੜੀ ਵਾਲਿਆਂ ਦਾ ਚੁੱਕਿਆ ਜਬਰੀ ਸਮਾਨ ਵਾਪਸ ਕਰਵਾਇਆ ਗਿਆ, ਜਿਸ ’ਤੇ ਆਗੂਆਂ ਵੱਲੋਂ ਰੋਡ ਜਾਮ ਕਰਨ ਦਾ ਫੈਸਲਾ ਵਾਪਸ ਲਿਆ ਗਿਆ ਪਰ ਧਰਨਾ ਉਸ ਸਮੇਂ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਕਿ ਜਦੋਂ ਤੱਕ ਰੇੜ੍ਹੀ ਫ਼ੜੀ ਵਾਲਿਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਪ੍ਰਾਪਤ ਨਹੀਂ ਹੋ ਜਾਂਦੇ। ਆਗੂਆਂ ਨੇ ਕਿਹਾ ਕਿ ਰੇੜ੍ਹੀ ਫ਼ੜੀ ਵਾਲਿਆਂ ਨੂੰ ਪਹਿਲਾਂ ਜਲਾਲਾਬਾਦ ਦੇ ਵਿਧਾਇਕ ਵੱਲੋਂ ਉਦਘਾਟਨ ਕਰਕੇ ਅਲਾਟ ਕੀਤੇ ਗਏ ਸ਼ੈੱਡ ਨੂੰ ਕਿਸੇ ਵੀ ਕੀਮਤ ’ਤੇ ਖੋਹਣ ਨਹੀਂ ਦਿੱਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਓ ਬੀ ਸੀ ਸੈੱਲ ਕਾਂਗਰਸ ਦੇ ਚੈਅਰਮੈਨ ਰਾਜ ਬਖਸ਼ ਕੰਬੋਜ ਨੇ ਵੀ ਧਰਨੇ ਵਾਲੀ ਜਗ੍ਹਾ ’ਤੇ ਪਹੁੰਚ ਕੇ ਹਮਾਇਤ ਦਾ ਐਲਾਨ ਕੀਤਾ।

Advertisement

ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਕ੍ਰਿਸ਼ਨ ਧਰਮੂ ਵਾਲਾ, ਬਲਵੰਤ ਚੌਹਾਣਾ, ਕਾਮਰੇਡ ਭਜਨ ਲਾਲ ਫਾਜ਼ਿਲਕਾ, ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਪ੍ਰੇਮ ਸਿੰਘ, ਸੰਦੀਪ ਜੋਧਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਅਤਰ ਬਰਾੜ, ਚੰਨ ਸਿੰਘ ਸੈਦੋਕੇ, ਬਲਵਿੰਦਰ ਮਹਾਲਮ, ਸੋਨਾ ਧੁਨਕੀਆਂ, ਨੀਰਜ ਫਾਜ਼ਿਲਕਾ ਅਤੇ ਕੁਲਜੀਤ ਕੌਰ ਕਾਠਗੜ੍ਹ ਨੇ ਵੀ ਸੰਬੋਧਨ ਕੀਤਾ।

Advertisement
Show comments