ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਮੁਜ਼ਾਹਰਾ

ਇੱਥੋਂ ਦੀ ਅਨਾਜ ਮੰਡੀ ਵਿੱਚ ਰੇਹੜੀ ਫੜੀ ਵਾਲਿਆਂ ਵਾਸਤੇ ਬਣੇ ਸ਼ੈੱਡ ਵਿੱਚੋਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਸੀਪੀਆਈ ਦੀ ਅਗਵਾਈ ਹੇਠ ਚੱਲ ਰਹੇ ਰੋਸ ਮੁਜ਼ਾਹਰੇ ਵਿੱਚ ਅੱਜ ਸਵੇਰੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਅੱਜ 10 ਵਜੇ ਸੱਦੀ ਆਗੂਆਂ ਦੀ...
ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ।
Advertisement

ਇੱਥੋਂ ਦੀ ਅਨਾਜ ਮੰਡੀ ਵਿੱਚ ਰੇਹੜੀ ਫੜੀ ਵਾਲਿਆਂ ਵਾਸਤੇ ਬਣੇ ਸ਼ੈੱਡ ਵਿੱਚੋਂ ਰੇਹੜੀਆਂ ਜਬਰੀ ਚੁਕਵਾਉਣ ਖ਼ਿਲਾਫ਼ ਸੀਪੀਆਈ ਦੀ ਅਗਵਾਈ ਹੇਠ ਚੱਲ ਰਹੇ ਰੋਸ ਮੁਜ਼ਾਹਰੇ ਵਿੱਚ ਅੱਜ ਸਵੇਰੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਅੱਜ 10 ਵਜੇ ਸੱਦੀ ਆਗੂਆਂ ਦੀ ਮੀਟਿੰਗ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਸੀਪੀਆਈ ਦੇ ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ ਅਤੇ ਉਨ੍ਹਾਂ ਦੇ ਨਾਲ ਰੇਹੜੀ ਫੜੀ ਵਾਲਿਆਂ ਦੇ ਆਗੂਆਂ ਨੂੰ ਜਬਰੀ ਗ੍ਰਿਫ਼ਤਾਰ ਕਰਕੇ ਥਾਣੇ ਅੰਦਰ ਡੱਕ ਦਿੱਤਾ ਗਿਆ। ਜਿਵੇਂ ਹੀ ਇਸ ਗੱਲ ਦਾ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਰੇਹੜੀ ਫੜੀ ਵਾਲਿਆਂ ਨੂੰ ਪਤਾ ਲੱਗਿਆ ਤਾਂ ਲੋਕ ਆਪ ਮੁਹਾਰੇ ਵਹੀਰਾਂ ਘੱਤ ਕੇ ਸਬਜ਼ੀ ਮੰਡੀ ਜਲਾਲਾਬਾਦ ਪਹੁੰਚ ਗਏ। ਰੋਹ ਤਿੱਖਾ ਹੁੰਦਿਆਂ ਦੇਖ ਪੁਲੀਸ ਨੇ ਇੱਕ ਘੰਟੇ ਬਾਅਦ ਗ੍ਰਿਫ਼ਤਾਰ ਕੀਤੇ ਸਾਰੇ ਆਗੂਆਂ ਨੂੰ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ।

ਪ੍ਰਦਰਸ਼ਨ ਵਿੱਚ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਮੀਤ ਸਕੱਤਰ ਸਕੱਤਰ ਕਾਮਰੇਡ ਸੁਰਿੰਦਰ ਢੰਡੀਆਂ, ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ ਦੇ ਸੂਬਾ ਮੀਤ ਸਕੱਤਰ ਐਡਵੋਕੇਟ ਪਰਮਜੀਤ ਢਾਬਾਂ, ਗੁਰਦਿਆਲ ਢਾਬਾਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ, ਪੰਜਾਬ ਕਿਸਾਨ ਸਭਾ ਦੇ ਪ੍ਰਧਾਨ ਅਸ਼ੋਕ ਕੰਬੋਜ, ਹਰਜੀਤ ਕੌਰ ਢੰਡੀਆਂ, ਰੇਹੜੀ-ਫ਼ੜੀ ਵਾਲਿਆਂ ਦੇ ਆਗੂ ਸੁਰਿੰਦਰ ਸਿੰਘ, ਸੰਨੀ ਹਾਂਡਾ ਤੇ ਲਵਲੀ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੇਹੜੀ ਫੜੀ ਵਾਲਿਆਂ ਨੂੰ ਉਦਘਾਟਨ ਕਰ ਕੇ ਇਹ ਜਗ੍ਹਾ ਅਲਾਟ ਕੀਤੀ ਗਈ ਸੀ ਪਰ ਹੁਣ ਅਚਾਨਕ ਉਨ੍ਹਾਂ ਨੂੰ ਹੋਰ ਕਿਤੇ ਜਾਣ ਲਈ ਕਿਹਾ ਜਾ ਰਿਹਾ ਹੈ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲੋਕਾਂ ਦੀ ਲੜਾਈ ਲੜਨ ਵਾਲੇ ਆਗੂਆਂ ਅਤੇ ਰੇਹੜੀ ਫੜੀ ਵਾਲਿਆਂ ਨੂੰ ਬਿਨਾਂ ਵਜਾ ਗ੍ਰਿਫ਼ਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਜਬਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਥੀ ਸੁਖਚੈਨ ਸਿੰਘ ਸੈਦੋਕਾ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾ ਰਾਏ, ਜ਼ਿਲ੍ਹਾ ਪ੍ਰਧਾਨ ਸਾਥੀ ਸੁਬੇਗ ਝੰਗੜਭੈਣੀ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕ੍ਰਿਸ਼ਨ ਧਰਮੂ ਵਾਲਾ, ਏਆਈਐੱਸਐੱਫ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ, ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ, ਕੀਰਤੀ ਫਾਜ਼ਿਲਕਾ, ਪ੍ਰਵੀਨ ਹਸਤਾ ਕਲਾਂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਕਾਕਾ ਕੰਬੋਜ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਪ੍ਰਵੀਨ ਮੌਲਵੀ ਵਾਲਾ, ਭੱਠਾ ਮਜ਼ਦੂਰ ਯੂਨੀਅਨ ਦੇ ਆਗੂ ਪ੍ਰੇਮ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਚੰਨ ਸਿੰਘ ਸੈਦੋਕੇ, ਬਲਵਿੰਦਰ ਮਹਾਲਮ ਅਤੇ ਕੁਲਦੀਪ ਬੱਖੂਸ਼ਾਹ ਨੇ ਵੀ ਸੰਬੋਧਨ ਕੀਤਾ।

Advertisement

Advertisement
Show comments