ਪਰਾਲੀ ਸਾੜ ਕੇ ਸਰਕਾਰ ਖ਼ਿਲਾਫ਼ ਮੁਜ਼ਹਰਾ

ਪਰਾਲੀ ਸਾੜਨਾ ਸ਼ੌਕ ਨਹੀਂ ਮਜਬੂਰੀ; 200 ਰੁਪਏ ਕੁਇੰਟਲ ਬੋਨਸ ਮੰਗਿਆ

ਪਰਾਲੀ ਸਾੜ ਕੇ ਸਰਕਾਰ ਖ਼ਿਲਾਫ਼ ਮੁਜ਼ਹਰਾ

ਖੋਖਰ ਖੁਰਦ ਵਿੱਚ ਪਰਾਲੀ ਫੂਕਣ ਮਗਰੋਂ ਸਰਕਾਰ ਖ਼ਿਲਾਫ਼ ਰੋਹ ਪ੍ਰਗਟ ਕਰਦੇ ਹੋਏ ਕਿਸਾਨ।

ਜੋਗਿੰਦਰ ਸਿੰਘ ਮਾਨ

ਮਾਨਸਾ, 17 ਅਕਤੂਬਰ

ਮਾਨਸਾ ਨੇੜਲੇ ਪਿੰਡ ਖੋਖਰ ਖੁਰਦ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਸ਼ੁਰੂ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਜਗਦੇਵ ਸਿੰਘ ਭੈਣੀਬਾਘਾ ਅਤੇ ਲਾਭ ਸਿੰਘ ਖੋਖਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਖੇਤਾਂ ਵਿੱਚ ਪਰਾਲੀ ਸਾੜਨਾ, ਸੌਕ ਨਹੀਂ, ਸਗੋਂ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਝੋਨੇ ਦੀ ਖਰੀਦ ਦੇ ਨਾਲ ਹੀ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਉਪਰਾਲਾ ਕਰਦੀ ਹੈ ਤਾਂ ਕਿਸਾਨ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਵਾਹੁਣ ਲਈ ਮਜ਼ਬੂਰ ਹੋ ਸਕਦੇ ਹਨ। ਕਿਸਾਨ ਆਗੂਆਂ ਨੇ ਦਲੀਲ ਦਿੰਦਿਆਂ ਕਿਹਾ ਕਿ ਝੋਨੇ ਦੀ ਕਟਾਈ ਅਤੇ ਸਾਂਭ-ਸੰਭਾਲ ਤੋਂ ਬਾਅਦ 20 ਤੋਂ 25 ਦਿਨਾਂ ਦੇ ਵਿਚ-ਵਿਚ ਕਣਕ ਦੀ ਬਿਜਾਈ ਕਰਨੀ ਹੁੰਦੀ ਹੈ ਤੇ ਜੇ ਅਜਿਹਾ ਨਾ ਕੀਤਾ ਜਾਵੇ ਤਾਂ ਕਣਕ ਦਾ ਝਾੜ ਘੱਟ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਸਮਾਂ ਬਹੁਤ ਥੋੜ੍ਹਾ ਹੋਣ ਕਰਕੇ ਖੇਤਾਂ ਨੂੰ ਪਰਾਲੀ ਮੁਕਤ ਕਰਨ ਲਈ ਅੱਗ ਲਾਉਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਅਤੇ ਦਬਾਉਣ ਲਈ ਕਈ ਕਿਸਮ ਦੀ ਮਸ਼ੀਨਰੀ (ਹੈਪੀ-ਸੀਡਰ, ਮਲਚਰ/ਰੀਪਰ, ਰੋਟਾ ਵੇਟਰ, ਹੈਰੋ, ਆਦਿ) ਦੀ ਲੋੜ ਪੈਂਦੀ ਹੈ ਤੇ ਇਹ ਮਸ਼ੀਨਰੀ ਕਾਫ਼ੀ ਮਹਿੰਗੀ ਹੈ ਤੇ ਆਮ ਕਿਸਾਨ ਇਸ ਨੂੰ ਖਰੀਦਣ ਦੇ ਸਮਰੱਥਾ ਨਹੀਂ। ਇਸ ਮੌਕੇ ਮੇਲਾ ਸਿੰਘ, ਸੁਖਵੀਰ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਸੰਦੀਪ ਸਿੰਘ ਹਰਿੰਦਰ ਸਿੰਘ ਟੋਨੀ ਨੇ ਵੀ ਸੰਬੋਧਨ ਕੀਤਾ।

ਕਿਸਾਨਾਂ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਦੀ ਤਿਆਰੀ

ਮੋਗਾ (ਮਹਿੰਦਰ ਸਿੰਘ ਰੱਤੀਆਂ) ਸੂਬੇ ’ਚ ਝੋਨੇ ਦੀ ਵਾਢੀ ਸ਼ੁਰੂ ਹੋਣ ਨਾਲ ਪਰਾਲੀ ਨੂੰ ਸਾੜਨ ਤੋਂ ਸਰਕਾਰ ਤੇ ਕਿਸਾਨਾਂ ਦੇ ਆਹਮੋ-ਸਾਹਮਣੇ ਹੋਣ ਦੇ ਆਸਾਰ ਹਨ। ਅਗਲੇ ਕੁਝ ਦਿਨਾਂ ਵਿੱਚ ਮਾਮਲਾ ਗਰਮਾਉਣ ਦੇ ਆਸਾਰ ਹਨ। ਜ਼ਿਲ੍ਹਿਆਂ ’ਚ ਪ੍ਰਸ਼ਾਸਨ ਨੇ ਇਹ ਰੁਝਾਨ ਠੱਲ੍ਹਣ ਲਈ ਕਮਰ ਕੱਸੇ ਕਰ ਲਏ ਹਨ। ਏਟੀਆਰ ‘ਐਪ’ ’ਚ 2375 ਕਿਸਾਨਾਂ ਵੱਲੋਂ ਅੱਗ ਲਗਾਉਣ ਦੀ ਰਿਪੋਰਟ ’ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਪੁਦੂਸ਼ਨ ਕੰਟਰੋਲ ਬੋਰਡ (ਪੀਪੀਸਬੀ) ਵਾਤਾਵਰਣ ਇੰਜਨੀਅਰ ਰਮਨਦੀਪ ਸਿੰੰਘ ਸਿੱਧੂ ਨੇ ਦੱਸਿਆ ਕਿ ਸੂਬੇ ’ਚ 16 ਅਕਤੂਬਰ ਤੱਕ ‘ਐਕਸ਼ਨ ਟੇਕਨ ਰਿਪੋਰਟ (ਏਟੀਆਰ)’ ਐਪ ਵਿੱਚ 2375 ਕਿਸਾਨਾਂ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਦਰਜ ਹੋਈਆਂ ਹਨ। ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਵਿੱਚ 604 ਅਤੇ ਜ਼ਿਲ੍ਹਾ ਮੋਗਾ ’ਚ 39 ਮਾਮਲੇ ਰਿਕਾਰਡ ਹੋਏ ਹਨ। ਮੁੱਖ ਖੇਤੀਬਾੜੀ ਅਧਿਕਾਰੀ ਡਾ. ਬਲਵਿੰਦਰ ਸਿੰਘ ਨੇ (ਏਟੀਆਰ) ਐਪ ਵਿੱਚ ਜ਼ਿਲ੍ਹੇ ਦੇ 39 ਕਿਸਾਨਾ ਵੱਲੋਂ ਅੱਗ ਲਗਾਉਣ ਦੇ ਰਿਕਾਰਡ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜ਼ਿਲ੍ਹੇ’ਚ ਤਾਇਨਾਤ ਨੋਡਲ ਅਫ਼ਸਰ ਇਸ ਬਾਰੇ ਕਲਸਟਰ ਅਧਿਕਾਰੀ ਤੇ ਉਹ ਅੱਗੇ ਸਬੰਧਤ ਐੱਸਡੀਐੱਮ ਨੂੰ ਅਗਲੀ ਕਾਰਵਾਈ ਲਈ ਰਿਪੋਰਟ ਕਰਨਗੇ। ਇਹ ਅੰਕੜੇ ਪਿਛਲੇ ਦੇ ਮੁਕਾਬਲੇ ਘੱਟ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ ਦੂਜੇ ਪਾਸੇ ਕਿਸਾਨ ਕਹਿ ਰਹੇ ਹਨ ਕਿ ਉਨ੍ਹਾਂ ਪਰਾਲੀ ਨਾ ਸਾੜਨ ਦਾ ਉਚਿਤ ਬਦਲ ਦਿੱਤਾ ਜਾਵੇ। ਸਰਕਾਰ ਵੱਲੋਂ 10 ਦਿਨ ਝੋਨੇ ਦੀ ਬਿਜਾਈ ਲੇਟ ਹੋਣ ਦਾ ਇਹ ਕਰਨ ਆਖ ਰਹੇ ਹਨ। ਬੀਕੇਯੂ ਏਕਤਾ ਉਗਰਾਹਾਂ ਦੇ ਸੁਬਾਈ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਤੇ ਬਲੌਰ ਸਿੰਘ ਘਾਲੀ ਨੇ ਕਿਹਾ ਕਿ ਸਰਵ ਉੱਚ ਅਦਾਲਤ ਦੇ ਹੁਕਮਾਂ ’ਤੇ ਸਰਕਾਰ ਪਰਾਲੀ ਦਾ ਨਿਪਟਰਾ ਕਰਨ ਵਾਸਤੇ ਲੋੜੀਂਦੇ ਸੰਦ ਮੁਹੱਈਆ ਕਰਵਾਉਂਦੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਇਸ ਮੰਤਵ ਲਈ 200 ਰੁਪਏ ਕੁਇੰਟਲ ਬੋਨਸ ਦੀ ਮੰਗ ਕੀਤੀ ਕਿ ਸਾਰਾ ਇਲਜ਼ਾਮ ਕਿਸਾਨਾਂ ਦੇ ਸਿਰ ਥੋਪ ਦਿੱਤਾ ਜਾਂਦਾ ਹੈ। ਉਨ੍ਹਾਂ ਕਿਸਾਨਾਂ ਖ਼ਿਲਾਫ਼ ਐਫ਼ਆਈਆਰ ਦਰਜ ਕਰਨ ਦੀ ਨਿਖ਼ੇਧੀ ਕਰਦਿਆਂ ਕਿਹਾ ਕਿ ਇਹ ਕਾਰਵਾਈ ਕੋਈ ਨਵੀਂ ਨਹੀਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਮੁੱਖ ਖ਼ਬਰਾਂ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸਰਕਾਰ ਨੇ ਕਮੇਟੀ ਲਈ ਪੰਜ ਕਿਸਾਨ ਆਗੂਆਂ ਦੇ ਨਾਂ ਮੰਗੇ

ਸੰਯੁਕਤ ਕਿਸਾਨ ਮੋਰਚਾ 4 ਦਸੰਬਰ ਨੂੰ ਲਏਗਾ ਆਖਰੀ ਫੈਸਲਾ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਕਾਂਗਰਸ ਤੇ ਵਿਰੋਧੀ ਪਾਰਟੀਆਂ ਵੱਲੋਂ ਰਾਜ ਸਭਾ ’ਚੋਂ ਵਾਕਆਊਟ

ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਦੀ ਮੰਗ ਨਾਇਡੂ ਵੱਲੋਂ ਰੱਦ, ਮੁਅ...

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਆਸਟਰੇਲੀਆ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਹਵਾਈ ਜਹਾਜ਼ ਵਿੱਚ ਸਵਾਰ ਹੋਣ ਤੋਂ ਪਹਿਲਾਂ ਆਨਲਾਈਨ ਪੋਰਟਲ ਉੱਤੇ ਜਮ੍ਹਾਂ...