ਜੋਗਾ ’ਚ ਵਿਕਾਸ ਕੰਮ ਨਾ ਹੋਣ ’ਤੇ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਜੋਗਾ ਵਿੱਚ ਵਿਕਾਸ ਕਾਰਜ ਨਾ ਹੋਣ ਕਾਰਨ ਲੋਕ ਔਖੇ ਹਨ। ਟੈਂਡਰ ਹੋਣ ਤੋਂ ਬਾਅਦ ਕਈ ਮਹੀਨੇ ਬੀਤਣ ਦੇ ਬਾਅਦ ਬਾਵਜੂਦ ਜੋਗਾ ’ਚ ਵਿਕਾਸ ਕੰਮ ਸ਼ੁਰੂ ਨਹੀਂ ਹੋਏ। ਨਗਰ ਪੰਚਾਇਤ ਨੇ ਪ੍ਰਸ਼ਾਸਨ ਦੇ ਟਾਲਮਟੋਲ ਅਪਣਾਉਣ ਦੇ ਵਤੀਰੇ ਵਿਰੋਧ ਵਿੱਚ ਅੱਜ ਨਗਰ ਪੰਚਾਇਤ ਦੇ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ ਦੀ ਅਗਵਾਈ ਵਿੱਚ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ।
ਨਗਰ ਪੰਚਾਇਤ ਦਾ ਕਹਿਣਾ ਹੈ ਕਿ ਸਰਕਾਰ ਜੋਗਾ ’ਚ ਵਿਕਾਸ ਕੰਮ ਨਹੀਂ ਕਰਵਾਉਣਾ ਚਾਹੁੰਦੀ। ਇਨ੍ਹਾਂ ਵਿਕਾਸ ਕੰਮਾਂ ਲਈ ਜੋ ਰੁਪਏ ਪੰਚਾਇਤ ਕੋਲ ਪਏ ਹਨ, ਉਹ ਮੁਲਾਜ਼ਮਾਂ ਦੀ ਤਨਖ਼ਹ ਲਈ ਵਰਤੇ ਜਾਣ ਦੀ ਤਵਤੀਜ਼ ਹੈ। ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਜੋਗਾ ਨੇ ਕਿਹਾ ਕਿ ਕਰੀਬ 3 ਮਹੀਨੇ ਪਹਿਲਾਂ ਜ਼ਰੂਰੀ ਕੰਮਾਂ ਲਈ 5 ਟੈਂਡਰ ਹੋ ਚੁੱਕੇ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਇਹ ਕੰਮ ਨਹੀਂ ਕਰਵਾਉਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਲਗਾਤਾਰ ਟਾਲ-ਮਟੋਲ ਇਸ ਪ੍ਰਤੀ ਲਗਾਤਾਰ ਟਾਲਮਟੋਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਚਾਹੁੰਦੇ ਹਨ ਜੇਕਰ ਟੈਂਡਰ ਮੁਤਾਬਿਕ ਜੋਗਾ ਦੇ ਵਿਕਾਸ ਕਰਵਾਏ ਗਏ, ਤਾਂ ਇਸ ਦੀ ਅਦਾਇਗੀ ਕਰਨੀ ਪਵੇਗੀ ਜਦਕਿ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਕੋਈ ਪੈਸੇ ਨਹੀਂ ਹਨ। ਮੀਤ ਪ੍ਰਧਾਨ ਰਾਜਵੰਤ ਕੌਰ ਜੋਗਾ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਨੇ ਟੈਂਡਰਾਂ ਅਨੁਸਾਰ ਜੋਗਾ ਵਿੱਚ ਲੋੜੀਂਦੇ ਵਿਕਾਸ ਕੰਮ ਨਾ ਕਰਵਾਏ ਤਾਂ ਉਹ ਸੜਕ ਜਾਮ ਅਤੇ ਵੱਡਾ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਇਸ ਸਮੇਂ ਉਨ੍ਹਾਂ ਨਗਰ ਵਿੱਚ ਕਾਲੀਆਂ ਪੱਗਾ ਬੰਨ ਕੇ ਕਾਲੇ ਝੰਡੇ ਲੈ ਕੇ ਸਰਕਾਰ ’ਤੇ ਜਿਲ੍ਹਾਂ ਪ੍ਰਸ਼ਾਸਨ ਦੇ ਖਿਲਾਫ਼ ਰੋਸ਼ ਮੁਜ਼ਾਹਰਾ ਕੀਤਾ। ਇਸ ਮੌਕੇ ਮਲਕੀਤ ਸਿੰਘ ਫੌਜੀ, ਨਰਿੰਦਰਪਾਲ ਸਿੰਘ, ਗੁਰਜੰਟ ਸਿੰਘ, ਮਹਿੰਦਰ ਸਿੰਘ, ਗੁਰਚਰਨ ਸਿੰਘ ਤੇ ਜਥੇਦਾਰ ਮਲਕੀਤ ਸਿੰਘ ਜੋਗਾ ਨੇ ਵੀ ਸੰਬੋਧਨ ਕੀਤਾ।