ਨਿੱਜੀ ਪੱਤਰ ਪ੍ਰੇਰਕ
ਫਾਜ਼ਿਲਕਾ, 8 ਅਗਸਤ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪੰਜਾਬ ਯੂਨੀਵਰਸਿਟੀ ਵੱਲੋਂ ਵਧਾਈਆਂ ਗਈਆਂ ਫ਼ੀਸਾਂ ਦੀ ਵਾਪਸੀ ਨੂੰ ਲੈ ਕੇ ਅਤੇ ਐਮ.ਆਰ. ਸਰਕਾਰੀ ਕਾਲਜ ਫਾਜ਼ਿਲਕਾ ਦੀਆਂ ਲਟਕਦੀਆਂ ਮੰਗਾਂ ਸਬੰਧੀ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦਿਆਂ ਮੁਜ਼ਾਹਰਾ ਕੀਤਾ ਗਿਆ ਅਤੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮਮਤਾ ਲਾਧੂਕਾ ਅਤੇ ਪ੍ਰਵੀਨ ਕੌਰ, ਕਮਲਜੀਤ ਮੁਹਾਰ ਖੀਵਾ, ਮੁਸਕਾਨ ਅਤੇ ਗੁਰਪ੍ਰੀਤ ਘੁਰੀ ਨੇ ਵੀ ਸੰਬੋਧਨ ਕੀਤਾ। ਪੰਜਾਬ ਸਟੂਡੈਂਟਸ ਯੂਨੀਅਨ ਨੇ ਐਲਾਨ ਕੀਤਾ ਕਿ ਜੇ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ।