ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਓਵਾਦੀਆਂ ਨੂੰ ਫਰਜ਼ੀ ਮੁਕਾਬਲਿਆਂ ’ਚ ਮਾਰਨ ਖ਼ਿਲਾਫ਼ ਮੁਜ਼ਾਹਰਾ

ਹਿਰਾਸਤ ’ਚ ਰੱਖੇ ਮਾਓਵਾਦੀਆਂ, ਆਦਿਵਾਸੀਆਂ ਨੂੰ ਅਦਾਲਤ ’ਚ ਪੇਸ਼ ਕਰਨ ਦੀ ਕੀਤੀ ਮੰਗ
ਫਾਜ਼ਲਿਕਾ ’ਚ ਰੋਸ ਪ੍ਰਦਰਸ਼ਨ ਕਰਦੇ ਹੋਏ ਜਥੇਬੰਦੀਆਂ ਦੇ ਕਾਰਕੁੰਨ।
Advertisement

ਕਮਿਊਨਿਸਟ ਇਨਕਲਾਬੀਆਂ, ਮਾਓਵਾਦੀ ਆਗੂਆਂ ਨੂੰ ਫਰਜ਼ੀ ਪੁਲੀਸ ਮੁਕਾਬਲਿਆਂ ਦੀ ਆੜ ’ਚ ਮਾਰਨ ਦੀ ਨਿਖੇਧੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ, ਡੈਮੋਕਰੈਟਿਕ ਟੀਚਰਜ਼ ਫਰੰਟ, ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਫਾਜ਼ਿਲਕਾ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਿਰਾਸਤ ’ਚ ਰੱਖੇ ਮਾਓਵਾਦੀਆਂ, ਆਦਿਵਾਸੀਆਂ ਨੂੰ ਅਦਾਲਤ ’ਚ ਪੇਸ਼ ਕਰਨ ਦੀ ਮੰਗ ਕੀਤੀ ਗਈ।

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋ ਕੇ, ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜਰਨਲ ਸਕੱਤਰ ਮਹਿੰਦਰ ਕੌੜੀਆ ਵਾਲੀ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਰਨਲ ਸਕੱਤਰ ਧੀਰਜ ਫਾਜ਼ਿਲਕਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰ ਸੋਨਾ ਨੇ ਕਿਹਾ ਕਿ ਭਾਜਪਾ-ਸੰਘ ਸਰਕਾਰ ਦੀ ਨਕਸਲੀਆਂ ਨੂੰ ਮਾਰ ਕੇ ਮੁਕਾਉਣ ਦੀ ਨੀਤੀ ਕਾਨੂੰਨ ਦੇ ਰਾਜ ਅਤੇ ਦੁਨੀਆਂ ਦੀ ਵੱਡੀ ਜਮਹੂਰੀਅਤ ਹੋਣ ਦੇ ਦਾਅਵੇ ਦੇ ਝੂਠ ਨੂੰ ਬੇਪਰਦ ਕਰਦੀ ਹੈ। ਭਾਜਪਾ-ਸੰਘ ਦੀ ਸਰਕਾਰ ਵਿੱਚ ਪੱਤਰਕਾਰਾਂ, ਲੇਖਕਾਂ, ਸਿਆਸੀ ਕਾਰਕੁੰਨਾਂ ਅਤੇ ਜਮਹੂਰੀ ਹੱਕਾਂ ਦੀ ਗੱਲ ਕਰਨ ਵਾਲੇ ਸਿਆਸੀ ਕਾਰਕੁੰਨਾਂ ਦੀ ਜ਼ੁਬਾਨਬੰਦੀ ਕੀਤੀ ਜਾ ਰਹੀ ਹੈ ਅਤੇ ਉਹਨਾਂ ਨੂੰ ਸਾਲਾਂਬੱਧੀ ਬਿਨਾਂ ਮੁਕੱਦਮਾਂ ਚਲਾਇਆਂ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਉਹਨਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਰਹੀ। ਮੁਕੱਦਮਾ ਚਲਾਉਣ ਦੀ ਧੀਮੀ ਗਤੀ ਨਾਕਸ ਕਾਨੂੰਨ ਪ੍ਰਬੰਧ ਦੀ ਪੋਲ ਖੋਲ੍ਹਦੀ ਹੈ। ਆਗੂਆਂ ਨੇ ਝੂਠੇ ਪੁਲਿਸ ਮੁਕਾਬਲੇ ਬੰਦ ਕਰਨ, ਹਿਰਾਸਤ ’ਚ ਰੱਖੇ ਮਾਓਵਾਦੀਆਂ, ਆਦਿਵਾਸੀਆਂ ਨੂੰ ਅਦਾਲਤ ’ਚ ਪੇਸ਼ ਕਰਨ, ਬਿਨਾਂ ਮੁਕੱਦਮਾ ਚਲਾਇਆਂ ਸਿਆਸੀ ਕਾਰਕੁੰਨਾਂ, ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ।

Advertisement

Advertisement
Show comments