DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Abohar ਵਿੱਚ ਨਗਰ ਨਿਗਮ ਖ਼ਿਲਾਫ਼ ਧਰਨਾ

ਧਰਨਾਕਾਰੀਆਂ ਨੇ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ; ਬੁਨਿਆਦੀ ਸਹੂਲਤਾਂ ਦੀ ਮੰਗ

  • fb
  • twitter
  • whatsapp
  • whatsapp
featured-img featured-img
ਧਰਨਾਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਇੰਦਰਜੀਤ ਬੁਲੰਦੀ।
Advertisement
ਅਬੋਹਰ ਸ਼ਹਿਰ ਵਿੱਚ ਬੁਨਿਆਦੀ ਸਹੂਲਤਾਂ ਦੀ ਮਾੜੀ ਹਾਲਤ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਇੰਦਰਜੀਤ ਬੁਲੰਦੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਨਗਰ ਨਿਗਮ ਅਬੋਹਰ ਖ਼ਿਲਾਫ਼ ਧਰਨਾ ਦਿੱਤਾ। ਧਰਨਾਕਾਰੀਆਂ ਨੇ ਸ਼ਹਿਰ ਵਿੱਚ ਖ਼ਰਾਬ ਸੀਵਰੇਜ ਪ੍ਰਬੰਧ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਹੋਰ ਲੋਕ ਸਮੱਸਿਆਵਾਂ ਸਬੰਧੀ ਨਗਰ ਨਿਗਮ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇੰਦਰਜੀਤ ਬੁਲੰਦੀ ਨੇ ਕਿਹਾ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸੀਵਰੇਜ ਦੀ ਸਮੱਸਿਆ ਗੰਭੀਰ ਬਣੀ ਹੋਈ। ਕਈ ਥਾਵਾਂ ’ਤੇ ਸਟਰੀਟ ਲਾਈਟਾਂ ਲੰਮੇ ਸਮੇਂ ਤੋਂ ਬੰਦ ਪਈਆਂ ਹਨ। ਉਨ੍ਹਾਂ ਨਗਰ ਨਿਗਮ ਤੋਂ ਮੰਗ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਕਾਗਜ਼ੀ ਕਾਰਵਾਈ ਦੀ ਬਜਾਏ ਮੌਕੇ ’ਤੇ ਜਾ ਕੇ ਤੁਰੰਤ ਹੱਲ ਕੀਤਾ ਜਾਵੇ। ਧਰਨਾਕਾਰੀਆਂ ਨੇ ਕਿਹਾ ਕਿ ਲੋਕਾਂ ਤੋਂ ਟੈਕਸ ਅਤੇ ਹੋਰ ਫੀਸਾਂ ਵਸੂਲਣ ਵਾਲੀਆਂ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸ਼ਹਿਰ ਵਿੱਚ ਸਾਫ਼-ਸੁਥਰਾ ਵਾਤਾਵਰਣ,ਸੁਚਾਰੂ ਸੀਵਰੇਜ ਪ੍ਰਬੰਧ, ਸੜਕਾਂ ਅਤੇ ਰੌਸ਼ਨੀ ਸਮੇਤ ਮੁੱਢਲੀਆਂ ਸਹੂਲਤਾਂ ਯਕੀਨੀ ਬਣਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

Advertisement

Advertisement
Advertisement
×