DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਸਪਤਾਲ ’ਚ ਸਿਆਸੀ ਦਖ਼ਲਅੰਦਾਜ਼ੀ ਖ਼ਿਲਾਫ਼ ਮੁਜ਼ਾਹਰਾ

ਡਾਕਟਰਾਂ ਨੇ ਦੋ ਘੰਟੇ ਬੰਦ ਰੱਖਿਆ ਕੰਮ; ਵਿਧਾਇਕ ਨੂੰ ਪੱਤਰ ਲਿਖ ਕੇ ਆਗੂ ਖ਼ਿਲਾਫ਼ ਕਾਰਵਾਈ ਮੰਗੀ
  • fb
  • twitter
  • whatsapp
  • whatsapp
Advertisement

ਨਿੱਜੀ ਪੱਤਰ ਪ੍ਰੇਰਕ

ਫ਼ਰੀਦਕੋਟ, 20 ਜੂਨ

Advertisement

ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਸੈਂਕੜੇ ਡਾਕਟਰਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਫਰੀਦਕੋਟ ਦੇ ਇੱਕ ਸਿਆਸੀ ਆਗੂ ਖ਼ਿਲਾਫ਼ ਦੋ ਘੰਟੇ ਲਈ ਹਸਪਤਾਲ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਸਬੰਧੀ ਫ਼ਰੀਦਕੋਟ ਦੇ ਵਿਧਾਇਕ ਨੂੰ ਇੱਕ ਲਿਖਤੀ ਮੰਗ ਪੱਤਰ ਦੇ ਕੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦਾ ਆਗੂ ਅਖਵਾਉਣ ਵਾਲੇ ਅਰਸ਼ ਸੱਚਰ ਨੇ ਕਥਿਤ ਤੌਰ 'ਤੇ ਮੈਡੀਕਲ ਕਾਲਜ ਅਤੇ ਇਸ ਦੇ ਡਾਕਟਰਾਂ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਪੋਸਟਾਂ ਪਾਈਆਂ ਹਨ ਜਿਸ ਵਿੱਚ ਕਿਸੇ ਤਰ੍ਹਾਂ ਦੀ ਕੋਈ ਸੱਚਾਈ ਨਹੀਂ ਹੈ। ਹਸਪਤਾਲ ਦੇ ਸੀਨੀਅਰ ਡਾਕਟਰਾਂ, ਨਰਸਿੰਗ ਸਟਾਫ, ਟੀਚਰ ਸਟਾਫ ਅਤੇ ਇੰਡੀਅਨ ਮੈਡੀਕਲ ਕੌਂਸਲ ਦੇ ਮੈਂਬਰਾਂ ਨੇ ਅੱਜ ਇੱਥੇ ਹਸਪਤਾਲ ਵਿੱਚ ਦੋ ਘੰਟੇ ਲਈ ਦਿੱਤੇ ਰੋਸ ਧਰਨੇ ਵਿੱਚ ਕਿਹਾ ਕਿ ਹਸਪਤਾਲ ਨੂੰ ਕਿਸੇ ਵੀ ਪੱਧਰ ’ਤੇ ਸਿਆਸਤ ਦਾ ਅਖਾੜਾ ਨਹੀਂ ਬਣਨ ਦਿੱਤਾ ਜਾਵੇਗਾ। ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸੰਜੀਵ ਗੋਇਲ ਨੇ ਕਿਹਾ ਕਿ ਕੁਝ ਆਗੂ ਆਪਣੀ ਸਿਆਸਤ ਚਮਕਾਉਣ ਲਈ ਹਸਪਤਾਲ ਨੂੰ ਜਾਣ-ਬੁੱਝ ਕੇ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਡਾਕਟਰਾਂ ਨੇ ਇਸ ਮੌਕੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋ ਤੋਂ ਮੰਗ ਕੀਤੀ ਕਿ ਹਸਪਤਾਲ ਵਿੱਚ ਦਖਲਅੰਦਾਜ਼ੀ ਕਰਨ ਵਾਲੇ 'ਆਪ' ਆਗੂ ਨੂੰ ਤੁਰੰਤ ਪਾਰਟੀ ਵਿੱਚੋਂ ਬਰਖਾਸਤ ਕੀਤਾ ਜਾਵੇ ਨਹੀਂ ਤਾਂ ਸਾਰੇ ਡਾਕਟਰ ਸੜਕਾਂ 'ਤੇ ਉੱਤਰ ਆਉਣਗੇ ਅਤੇ ਹਸਪਤਾਲ ਨੂੰ ਬੰਦ ਕਰ ਦਿੱਤਾ ਜਾਵੇਗਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਉਹ ਇਸ ਸਬੰਧੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਕਟਰਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਜਿਸ ਆਗੂ ਵੱਲੋਂ ਹਸਪਤਾਲ ਨੂੰ ਬਿਨਾਂ ਵਜ੍ਹਾ ਆਪਣੀ ਸਿਆਸਤ ਚਮਕਾਉਣ ਲਈ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਸ ਦਾ ਪਾਰਟੀ ਵਿੱਚ ਨਾ ਤਾਂ ਕੋਈ ਵੀ ਅਹੁਦਾ ਹੈ ਅਤੇ ਨਾ ਹੀ ਅਜੇ ਤੱਕ ਪਾਰਟੀ ਨੇ ਉਸ ਨੂੰ ਕੋਈ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਡਾਕਟਰਾਂ ਨੂੰ ਕਿਹਾ ਕਿ ਉਹ ਹਸਪਤਾਲ ਦਾ ਕੰਮ ਆਮ ਵਾਂਗੂ ਜਾਰੀ ਰੱਖਣ ਤਾਂ ਜੋ ਇੱਥੇ ਆਉਣ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ।

ਲੋਕ ਮਸਲਾ ਉਭਾਰਨ ਦੀ ਕੋਸ਼ਿਸ਼ ਕੀਤੀ: ਸੱਚਰ

ਅਰਸ਼ ਸੱਚਰ ਨੇ ਕਿਹਾ ਕਿ ਉਸ ਨੇ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਕੰਮ ਕਾਜ ਬਾਰੇ ਸੋਸ਼ਲ ਮੀਡੀਆ ਉੱਪਰ ਪੋਸਟ ਪਾਈ ਸੀ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਮੰਦਭਾਵਨਾ ਨਹੀਂ ਬਲਕਿ ਉਨ੍ਹਾਂ ਨੇ ਲੋਕਾਂ ਦੀ ਸਮੱਸਿਆ ਚੁੱਕਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਡਾਕਟਰਾਂ ਨੇ ਉਸ ਖ਼ਿਲਾਫ਼ ਬਿਨਾਂ ਵਜ੍ਹਾ ਰੋਸ ਧਰਨਾ ਲਾ ਕੇ ਝੂਠੇ ਦੋਸ਼ ਲਾਏ ਹਨ।

Advertisement
×