ਫਾਜ਼ਿਲਕਾ(ਪਰਮਜੀਤ ਸਿੰਘ): ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐੱਮਆਰ ਸਰਕਾਰੀ ਕਾਲਜ ਫਾਜ਼ਿਲਕਾ ਵਿੱਚ ਪ੍ਰੋਫ਼ੈਸਰਾਂ ਦੀ ਘਾਟ ਨੂੰ ਪੂਰਾ ਕਰਨ ਅਤੇ ਕਾਲਜ ਆਫਲਾਈਨ ਸ਼ੁਰੂ ਕਰਾਉਣ ਦੀ ਮੰਗ ਸਬੰਧੀ ਫਾਜ਼ਿਲਕਾ ਸ਼ਹਿਰ ਵਿੱਚ ਮੁਜ਼ਾਹਰਾ ਕਰ ਕੇ ਡੀਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਏਡੀਸੀ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧੀਰਜ ਕੁਮਾਰ , ਜਸਪ੍ਰੀਤ ਸਿੰਘ ਅਤੇ ਪ੍ਰਵੀਨ ਕੌਰ ਨੇ ਦੱਸਿਆ ਕਿ ਕਾਲਜਾਂ ਨੂੰ ਗੈਸਟ ਫੈਕਲਟੀ ਪ੍ਰੋਫ਼ੈਸਰਾਂ ਦੇ ਸਿਰ ’ਤੇ ਚਲਾਇਆ ਜਾ ਰਿਹਾ ਹੈ ਜਿੰਨਾ ਨੂੰ ਤਣਖਾਹ ਦਾ ਬਹੁਤਾ ਹਿੱਸਾ ਵਿਦਿਆਰਥੀਆਂ ਤੋਂ ਇਕੱਠੇ ਕੀਤੇ ਪੀਟੀਏ ਫੰਡ ਵਿੱਚੋਂ ਦਿੱਤਾ ਜਾਂਦਾ ਹੈ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਜਨੀ , ਨੇਹਾ , ਮਮਤਾ ਅਤੇ ਅਨੁਪਮਾ ਨੇ ਕਿਹਾ ਕਿ ਅੱਜ ਜਦੋਂ ਸਿਨੇਮੇ , ਪਾਰਕ , ਬੱਸਾਂ , ਟ੍ਰੇਨਾਂ , ਮਾਲ- ਸ਼ੋ ਰੂਮ , ਚੋਣ ਰੈਲੀਆਂ ਅਤੇ ਇੱਥੋਂ ਤੱਕ ਕਿ ਆਈਲੈਟਸ ਸੈਂਟਰ ਅਤੇ ਸਕੂਲ ਵੀ ਖੁੱਲ੍ਹ ਚੁੱਕੇ ਹਨ ਤਾਂ ਫਿਰ ਕਾਲਜ ਕਿਉਂ ਨਹੀਂ ਖੋਲ੍ਹੇ ਗਏ।
ਫੋਟੋ ਕੈਪਸ਼ਨ:ਆਨਲਾਈਨ ਕਲਾਸਾਂ ਖ਼ਿਲਾਫ਼ ਪੀਐੱਸਯੂ ਦੀ ਅਗਵਾਈ ਚ ਐੱਮਆਰ ਕਾਲਜ ਦੇ ਵਿਦਿਆਰਥੀ ਰੋਸ ਪ੍ਰਦਰਸ਼ਨ ਕਰਦੇ ਹੋਏ।