ਭਗਤਾ ਭਾਈ (ਪੱਤਰ ਪ੍ਰੇਰਕ): ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੀਤੇ ਦਿਨੀਂ ਦਲਿਤ ਸਮਾਜ ਵਿਰੋਧੀ ਕੀਤੀ ਕਥਿਤ ਟਿੱਪਣੀ ਨੂੰ ਲੈ ਕੇ ਅਨੁਸੂਚਿਤ ਜਾਤੀ ਭਾਈਚਾਰੇ ‘ਚ ਰੋਸ ਪਾਇਆ ਜਾ ਰਿਹਾ ਹੈ। ਪਿੰਡ ਕੋਠਾ ਗੁਰੂ ਦੇ ਦਲਿਤ ਭਾਈਚਾਰੇ ਦੇ ਆਗੂਆਂ ਨੇ ਅੱਜ ਸੁਨੀਲ ਜਾਖੜ ਦੀ ਇਸ ਟਿੱਪਣੀ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਆਗੂਆਂ ਕੁਲਵੰਤ ਸਰਾਂ, ਹਰਮੇਲ ਸਿੰਘ, ਗੁਰਲਾਲ ਸਿੰਘ ਸਾਬਕਾ ਪੰਚ, ਮੇਲਾ ਸਿੰਘ ਖਾਲਸਾ, ਕੇਵਲ ਸਿੰਘ ਟੇਲਰ ਤੇ ਅਮਰ ਸਿੰਘ ਕੋਠਾਗੁਰੂ ਨੇ ਕਿਹਾ ਕਿ ਇਹ ਟਿੱਪਣੀ ਉਨ੍ਹਾਂ ਦੀ ਗਰੀਬ ਅਤੇ ਦਲਿਤ ਵਿਰੋਧੀ ਮਾਨਸਕਿਤਾ ਨੂੰ ਪੇਸ਼ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਜਾਖੜ ਖਿਲਾਫ਼ ਕਾਰਵਾਈ ਕਰੇ।