ਖੇਤਰੀ ਪ੍ਰਤੀਨਿਧ
ਬਰਨਾਲਾ, 4 ਅਗਸਤ
ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਹੇਠ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੇ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਨੇੜੇ ਇਕੱਠੇ ਹੋ ਕੇ ਤੀਸਤਾ ਸੀਤਲਵਾੜ ਦੀ ਰਿਹਾਈ ਅਤੇ ਹਿਮਾਂਸ਼ੂ ਨੂੰ ਕੀਤੇ ਜੁਰਮਾਨੇ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਉਪਰੰਤ ਸ਼ਹਿਰ ਵਿੱਚ ਦੀ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਨਾਅਰਿਆਂ ਰਾਹੀਂ ਇਨਸਾਫ਼ ਮੰਗਣ ਵਾਲਿਆਂ ਨੂੰ ਸਜ਼ਾਵਾਂ ਦੇਣ ਦੇ ਨਵੇਂ ਖਤਰਨਾਕ ਰੁਝਾਨ ਨੂੰ ਬੰਦ ਕਰਨ ਦੀ ਆਵਾਜ਼ ਬੁਲੰਦ ਕੀਤੀ ਗਈ। ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਇਕੱਤਰਤਾ ਨੂੰ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੁੱਲੀਵਾਲ, ਸਭਾ ਦੇ ਸਕੱਤਰ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਰੈਣ ਦੱਤ, ਬੀਕੇਯੂ ਉਗਰਾਹਾਂ ਦੇ ਭਗਤ ਸਿੰਘ ਛੰਨਾਂ, ਬੀਕੇਯੂ ਡਕੌਂਦਾ ਦੇ ਦਰਸ਼ਨ ਸਿੰਘ ਉਗੋਕੇ, ਬੀਕੇਯੂ ਕ੍ਰਾਂਤੀਕਾਰੀ ਦੇ ਲਖਮੀਰ ਸਿੰਘ ਦੁਲਮਸਰ ,ਡੀਐੱਮਐੱਫ਼ ਆਗੂ ਜੁਗਰਾਜ ਟੱਲੇਵਾਲ ਤੇ ਮਜ਼ਦੂਰ ਆਗੂ ਗੁਰਪ੍ਰੀਤ ਰੂੜੇਕੇ ਨੇ ਸੰਬੋਧਨ ਕੀਤਾ। ਮਹਿਲ ਕਲਾਂ ਐਕਸ਼ਨ ਕਮੇਟੀ ਮੈਂਬਰ ਨਰੈਣ ਦੱਤ ਨੇ ਸੂਚਨਾ ਦਿੱਤੀ ਕਿ 12 ਅਗਸਤ ਨੂੰ ਮਹਿਲ ਕਲਾ ਦੀ ਦਾਣਾ ਮੰਡੀ ਵਿੱਚ ਕਿਰਨਜੀਤ ਦਾ 25 ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ।