ਮਹਿਲ ਕਲਾਂ: ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮਹਿਲ ਕਲਾਂ ਦੀ ਇਕੱਤਰਤਾ ਬਲਾਕ ਪ੍ਰਧਾਨ ਦਰਵਾਰਾ ਸਿੰਘ ਮਹਿਲ ਕਲਾਂ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿੱਚ ਹੋਈ। ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਅਮਰਜੀਤ ਸਿੰਘ ਅਤੇ ਦਰਵਾਰਾ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਪਿਛਲੇ ਦਿਨੀਂ ਪਟਿਆਲਾ ਨਾਲ ਸਬੰਧਤ ਸਿਹਤ ਵਿਭਾਗ ਦੇ ਕੁਝ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਕੰਮ ਬੰਦ ਕਰਵਾਉਣ ਸਬੰਧੀ ਬਿਆਨ ਦਿੱਤਾ ਗਿਆ ਸੀ, ਜਿਸਦੀ ਸਮੂਹ ਪ੍ਰੈਕਟੀਸ਼ਨਰ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਬਸਤੀਆਂ ’ਚ ਆਮ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲੇ ਪ੍ਰੈਕਟੀਸ਼ਨਰਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੇਂਡੂ ਖੇਤਰ ਵਿੱਚ ਕੰਮ ਕਰ ਰਹੇ ਪ੍ਰੈਕਟੀਸ਼ਨਰਾਂ ਨੂੰ ਦੇ ਸੰਘਰਸ਼ ਦਾ ਸਾਥ ਦੇਣ ਲਈ ਅੱਗੇ ਆਉਣ। ਇਸ ਮੌਕੇ ਨਿਰਭੈ ਸਿੰਘ, ਮੇਜਰ ਸਿੰਘ, ਗੁਰਮੀਤ ਸਿੰਘ, ਜੰਗ ਸਿੰਘ ਬਹਾਦਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ