ਪਰਮਜੀਤ ਸਿੰਘ
ਫਾਜ਼ਿਲਕਾ, 24 ਸਤੰਬਰ
ਪੰਜਾਬ ਸਟੇਟ ਮਨਿਸਟਿਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਜ਼ਿਲ੍ਹਾ ਫਾਜ਼ਿਲਕਾ ਦੇ ਕਲੈਰੀਕਲ ਕਾਮਿਆਂ ਵੱਲੋਂ ਅਮਰਜੀਤ ਚਾਵਲਾ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ. ਅਤੇ ਸੁਖਦੇਵ ਚੰਦ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ ਦੀ ਪ੍ਰਧਾਨਗੀ ਹੇਠ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਡੀ.ਸੀ ਦਫਤਰ ਦੇ ਗੇਟ ਅੱਗੇ ਰੈਲੀ ਕੀਤੀ ਗਈ ਜਿਸ ’ਚ ਜ਼ਿਲ੍ਹਾ ਭਰ ਦੇ ਵੱਖ-ਵੱਖ ਦਫਤਰ ਤੋਂ ਮਨਿਸਟਿਰੀਅਲ ਕਾਮਿਆਂ ਨੇ ਭਾਗ ਲਿਆ।
ਅੱਜ ਦੀ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਚਾਵਲਾ ਅਤੇ ਸੁਖਦੇਵ ਚੰਦ ਜਨਰਲ ਸਕੱਤਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੱਤਾ ’ਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਕਿ ਆਉਂਦੇ ਸਾਰੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹਲ ਕੀਤਾ ਜਾਵੇਗਾ ਜਿਸ ’ਚ ਸਭ ਤੋਂ ਜ਼ਰੂਰੀ ਅਤੇ ਲੋੜੀਂਦੀ ਮੰਗ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ, ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਹ ਸਰਕਾਰ ਵੀ ਮੁਲਾਜ਼ਮ ਵਿਰੋਧੀ ਨਜ਼ਰ ਆ ਰਹੀ ਹੈ।