ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ’ਚ ਰੋਸ; ਡੀਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ

ਪੰਜਾਬ ਦੇ ਡੈਮਾਂ ਤੇ ਕੰਟਰੋਲ ਪੰਜਾਬ ਦਾ ਹੋਵੇ ਅਤੇ ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਿਕ ਹੋਵੇ: ਦੀਪ ਸਿੰਘ ਵਾਲਾ
ਡੀਸੀ ਦਫ਼ਤਰ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਰਾਜਿੰਦਰ ਦੀਪ ਸਿੰਘ ਵਾਲਾ। ਫੋਟੋ: ਪਰਮਜੀਤ
Advertisement

ਕਿਰਤੀ ਕਿਸਾਨ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ, ਡੇਮੋਕ੍ਰੇਟਿਕ ਟੀਚਰਜ਼ ਫਰੰਟ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਕੱਚੀਆਂ ਜ਼ਮੀਨਾਂ ਦੇ ਮਾਲਕੀ ਹੱਕ ਲੈਣ, ਫਸਲਾਂ, ਘਰਾਂ, ਪਸ਼ੂਆਂ ਅਤੇ ਮਨੁੱਖਾਂ ਦੇ ਨੁਕਸਾਨ ਦੀ ਭਰਪਾਈ ਲਈ ਢੁੱਕਵੀਂ ਮੁਆਵਜ਼ਾ ਨੀਤੀ ਬਣਾਉਣ, ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਮੁਤਾਬਕ ਕਰਨ, ਡੈਮਾਂ ’ਤੇ ਕੰਟਰੋਲ, ਵਿਕਸਿਤ ਨਹਿਰੀ ਢਾਂਚੇ ਤੇ ਬਾਰਿਸ਼ ਦੇ ਪਾਣੀ ਦੀ ਸਾਂਭ-ਸੰਭਾਲ ਲਈ ਨੀਤੀ ਬਣਵਾਉਣ ਸਮੇਤ ਹੋਰਨਾਂ ਹੱਕੀ ਮੰਗਾਂ ਦੇ ਹੱਲ ਲਈ ਅੱਜ ਡੀਸੀ ਦਫ਼ਤਰ ਫਾਜ਼ਿਲਕਾ ਸਾਹਮਣੇ ਵੱਡਾ ਇਕੱਠ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।

ਇਸ ਪ੍ਰਦਰਸ਼ਨ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਇਸ ਮੌਕੇ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਮੰਗਾਂ ਨਾਲ ਸਬੰਧਿਤ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪਸਿੰਘ ਵਾਲਾ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਚੱਕ ਸੈਦੋ ਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਧੀਰਜ ਫਾਜ਼ਿਲਕਾ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਮੁਹਾਰਖੀਵਾ, ਡੇਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜਨਰਲ ਸਕੱਤਰ ਮਹਿੰਦਰ ਕੌੜੀਆ ਵਾਲੀ, ਨੌਜਵਾਨ ਭਾਰਤ ਸਭਾ ਦੇ ਆਗੂ ਰਾਜਨ ਮੁਹਾਰਸੋਨਾ, ਰਮਨਦੀਪ ਸਿੰਘ ਨੇ ਸੰਬੋਧਨ ਕੀਤਾ।

Advertisement

ਡੀਸੀ ਦਫ਼ਤਰ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦੇ ਕਿਸਾਨ ਆਗੂ ਰਾਜਿੰਦਰ ਦੀਪ ਸਿੰਘ ਵਾਲਾ। ਫੋਟੋ: ਪਰਮਜੀਤ

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਦੇ ਡੈਮਾਂ ਉੱਤੇ ਕੰਟਰੋਲ ਸਥਾਪਿਤ ਕਰ ਕੇ ਡੈਮਾਂ ਉਪੱਰ ਪੰਜਾਬ ਦੀ ਨੁਮਾਇੰਦਗੀ ਪੂਰਨ ਤੌਰ ਤੇ ਖ਼ਤਮ ਕਰ ਦਿੱਤੀ ਹੈ। ਜਿਸ ਕਰਕੇ ਪੰਜਾਬ ਨੂੰ ਡੋਬਣ ਅਤੇ ਸੁੱਕਾ ਮਾਰਨ ਦਾ ਪੂਰਨ ਅਧਿਕਾਰ ਕੇਂਦਰ ਸਰਕਾਰ ਕੋਲ ਚਲਾ ਗਿਆ ਹੈ। ਜੋਂ ਕਿ ਰਾਜਾਂ ਦੇ ਅਧਿਕਾਰਾਂ ਦਾ ਬਹੁਤ ਵੱਡਾ ਘਾਣ ਹੈ।

ਆਗੂਆਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹਨਾਂ ਹੱਕੀ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਨਦੀਪ ਚੱਕ ਸੈਦੋ ਕੇ, ਹਰਮੀਤ ਝੁੱਗੀਆ, ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮਮਤਾ ਲਾਧੂਕਾ, ਆਦਿਤਿਆ ਫਾਜ਼ਿਲਕਾ, ਨੌਜਵਾਨ ਭਾਰਤ ਸਭਾ ਦੇ ਆਗੂ ਜੈਮਲ ਸਿੰਘ, ਰੂਪ ਸਿੰਘ,ਧਰਮਪ੍ਰੀਤ, ਅਕਾਸ਼, ਜਸ਼ਨ, ਰਮਨ,ਅਰਸ਼ਦੀਪ ਵੀ ਹਾਜ਼ਰ ਸਨ।

 

Advertisement
Tags :
Flood Affected VillagesPunjabi Tribune Latest NewsPunjabi Tribune NewsPunjabi tribune news updateਪੰਜਾਬੀ ਟ੍ਰਿਬਿਊਨਪੰਜਾਬੀ ਟ੍ਰਿਬਿਊਨ ਖ਼ਬਰਾਂ
Show comments