ਮਾਨਸਾ: ਇੱਥੇ ਅੱਜ 3704 ਅਤੇ 2392 ਭਰਤੀ ਅਧੀਨ ਭਰਤੀ ਹੋਏ ਅਧਿਆਪਕਾਂ ਨੂੰ ਬਦਲੀਆਂ ਦਾ ਮੌਕਾ ਨਾ ਦੇਣ, ਕੇਂਦਰ ਦੇ ਪੇਅ ਸਕੇਲ ਜ਼ਬਰੀ ਲਾਗੂ ਕਰਨ ਦੇ ਵਿਰੋਧ ਤੇ ਪ੍ਰੋਬੇਸ਼ਨ ਪੀਰੀਅਡ ਘੱਟ ਕਰਨ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅਧਿਆਪਕ ਨੇ ਸਕੂਲ ਪੱਧਰ ’ਤੇ ਕਾਲੀ ਦੀਵਾਲੀ ਮਨਾਈ। 3704-ਅਧਿਆਪਕ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਅਤੇ 2392-ਅਧਿਆਪਕ ਯੂਨੀਅਨ ਦੇ ਪ੍ਰਧਾਨ ਯੁੱਧਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਵਾਅਦਾ ਕੀਤਾ ਸੀ ਕਿ ਅਧਿਆਪਕਾਂ ਦੀ ਘਰਾਂ ਦੇ ਨਜ਼ਦੀਕ ਬਦਲੀ ਕੀਤੀ ਜਾਵੇਗੀ ਅਤੇ ਪੰਜਾਬ ਦੇ ਪੇਅ-ਸਕੇਲ ਬਹਾਲ ਕੀਤੇ ਜਾਣਗੇ, ਪਰ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਆਪਣੇ ਵਾਅਦਿਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨਣ ’ਤੇ ਆਉਣੇ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। -ਪੱਤਰ ਪ੍ਰੇਰਕ