DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Protest: ਭੱਤੇ ਅਤੇ ਤਨਖਾਹਾਂ ਵਧਾਉਣ ਦੀ ਮੰਗ ਨੂੰ ਲੈ ਕੇ ASHA Workers ਨੇ ਖੋਲ੍ਹਿਆ ਮੋਰਚਾ

ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਆਪਣੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਨਵੀਨਰ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ, ਸੰਤੋਸ਼ ਕੁਮਾਰੀ, ਸਵਰਨ ਕੌਰ ਹਰਾਜ, ਜ਼ਿਲ੍ਹਾ...

  • fb
  • twitter
  • whatsapp
  • whatsapp
featured-img featured-img
ਡੀ ਸੀ ਦਫਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਆਸ਼ਾ ਵਰਕਰ।
Advertisement

ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ ਕਰਦਿਆਂ ਆਪਣੀਆਂ ਤਨਖਾਹਾਂ ਅਤੇ ਭੱਤੇ ਵਧਾਉਣ ਦੀ ਮੰਗ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਨਵੀਨਰ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ, ਸੰਤੋਸ਼ ਕੁਮਾਰੀ, ਸਵਰਨ ਕੌਰ ਹਰਾਜ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਜ਼ਿਲ੍ਹਾ ਚੇਅਰਪਰਸਨ ਸੁਖਜੀਤ ਕੌਰ ਅਤੇ ਜਨਰਲ ਸਕੱਤਰ ਖੁਸ਼ਵਿੰਦਰ ਕੌਰ ਨੇ ਕਿਹਾ ਕਿ 10 ਸਾਲ ਦੀ ਸੇਵਾ ਪੂਰੀ ਕਰ ਚੁੱਕੀਆਂ ਵਰਕਰਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾ ਤਨਖਾਹ ਦਿੱਤੀ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸੇਵਾਮੁਕਤੀ ਉਪਰੰਤ ਹਰਿਆਣਾ ਰਾਜ ਦੀ ਤਰਜ਼ ਉੱਤੇ 5 ਲੱਖ ਰੁਪਏ ਅਤੇ ਸੇਵਾ ਦੌਰਾਨ ਮਿਲਣ ਵਾਲੀ ਤਨਖਾਹ ਦਾ ਅੱਧਾ ਹਿੱਸਾ ਪੈਨਸ਼ਨ ਦੇ ਰੂਪ ਵਿੱਚ ਦਿੱਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਟੂਰ ਮਨੀ ਦੁੱਗਣੀ ਕੀਤੀ ਜਾਵੇ ਅਤੇ ਕੇਂਦਰ ਤੋਂ ਮਿਲਣ ਵਾਲਾ ਇੱਕ ਹਜ਼ਾਰ ਰੁਪਏ ਭੱਤਾ ਵਧਾ ਕੇ 10 ਹਜ਼ਾਰ ਰੁਪਏ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਵਰਦੀ ਦਾ ਰੰਗ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਾਂਗ ਹਲਕਾ ਹਰਾ ਰੱਖਿਆ ਜਾਵੇ। ਔਨਲਾਈਨ ਕੰਮ ਵਾਸਤੇ ਟੈਬਲੇਟ ਦਿੱਤੇ ਜਾਣ ਅਤੇ ਕੱਟਿਆ ਹੋਇਆ ਭੱਤਾ ਤੁਰੰਤ ਬਹਾਲ ਕੀਤਾ ਜਾਵੇ।

Advertisement
Advertisement
×