ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਟੌਲ ਪਲਾਜ਼ਾ ’ਤੇ ਧਰਨਾ ਤੀਜੇ ਦਿਨ ਵੀ ਜਾਰੀ

ਕੰਮ ਸ਼ੁਰੂ ਹੋਣ ’ਤੇ ਹੀ ਸੰਘਰਸ਼ ਹੋਵੇਗਾ ਸਮਾਪਤ: ਸੰਧੂ
Advertisement

ਇੱਥੇ ਕੋਟ ਕਰੋੜ ਕਲਾਂ ਟੌਲ ਪਲਾਜ਼ਾ ’ਤੇ ਦੋ ਕਿਸਾਨ ਜਥੇਬੰਦੀਆਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਕਿਸਾਨ ਜਥੇਬੰਦੀਆਂ ਬਜ਼ਿਦ ਹਨ ਕਿ ਜਦ ਤੱਕ ਲੋਕ ਹਿਤ ਦੀਆਂ ਬੁਨਿਆਦੀ ਸਹੂਲਤਾਂ ’ਤੇ ਕੰਮ ਸ਼ੁਰੂ ਨਹੀਂ ਹੋ ਜਾਂਦਾ ਸੰਘਰਸ਼ ਸਮਾਪਤ ਨਹੀਂ ਹੋਵੇਗਾ। ਓਧਰ ਕੌਮੀ ਸ਼ਾਹਰਾਹ ਅਥਾਰਿਟੀ ਦੇ ਅਧਿਕਾਰੀਆਂ ਨੇ ਅੱਜ ਧਰਨੇ ਦੀ ਸਮਾਪਤੀ ਲਈ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਤਾਂ ਕੀਤੀ, ਪਰ ਕਿਸੇ ਤਣ-ਪੱਤਣ ਲਗਾਏ ਬਿਨਾਂ ਹੀ ਵਾਪਸ ਚਲੇ ਗਏ।

ਜਥੇਬੰਦੀ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਲੈਂਡ ਪੂਲਿੰਗ ਪਾਲਿਸੀ ਤੋਂ ਪਿੱਛੇ ਹਟਣਾ ਸਾਬਤ ਕਰਦੀਆਂ ਹਨ ਕਿ ਜਿੱਤ ਅਖੀਰ ਲੋਕਾਂ ਦੀ ਹੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀ ਉਨ੍ਹਾਂ ਨੂੰ ਵਰਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਤੇ ਜ਼ੁਬਾਨੀ ਭਰੋਸੇ ’ਤੇ ਧਰਨੇ ਚੁੱਕਣ ਲਈ ਕਹਿ ਰਹੇ ਹਨ, ਪਰ ਜਿਹੜੇ ਅਧਿਕਾਰੀਆਂ ਨੇ ਤਿੰਨ ਸਾਲ ਪਹਿਲਾਂ ਲਿਖਤੀ ਭਰੋਸਿਆਂ ਦੇ ਬਾਵਜੂਦ ਕੁਝ ਨਹੀਂ ਕੀਤਾ ਉਨ੍ਹਾਂ ਦੇ ਜ਼ੁਬਾਨੀ ਭਰੋਸਿਆਂ ’ਤੇ ਕਿਵੇਂ ਯਕੀਨ ਕੀਤਾ ਜਾ ਸਕਦਾ ਹੈ? ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂਵਾਲਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦਾ ਵੱਖਰਾ ਮੋਰਚਾ ਵੀ ਟੌਲ ਪਲਾਜ਼ਾ ’ਤੇ ਜਾਰੀ ਹੈ।

Advertisement

Advertisement
Show comments