ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਧਰਨਾ
ਖੇਤਾਂ ਵਾਲੀਆਂ ਮੋਟਰਾਂ ਦੀਆਂ ਚੋਰੀ ਕੀਤੀਆਂ ਕੇਬਲਾਂ ਦਾ ਤਾਂਬਾ ਖਰੀਦਣ ਵਾਲੇ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮਾਨਸਾ ਦੇ ਐੱਸਐੱਸਪੀ ਦਫ਼ਤਰ ਨੇੜੇ ਧਰਨਾ ਲਾ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਨਸਾ ਦੇ ਡੀਐੱਸਪੀ ਬੂਟਾ...
Advertisement
ਖੇਤਾਂ ਵਾਲੀਆਂ ਮੋਟਰਾਂ ਦੀਆਂ ਚੋਰੀ ਕੀਤੀਆਂ ਕੇਬਲਾਂ ਦਾ ਤਾਂਬਾ ਖਰੀਦਣ ਵਾਲੇ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮਾਨਸਾ ਦੇ ਐੱਸਐੱਸਪੀ ਦਫ਼ਤਰ ਨੇੜੇ ਧਰਨਾ ਲਾ ਕੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਨਸਾ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਕਿਸਾਨਾਂ ਦੇ ਧਰਨੇ ’ਚ ਪੁੱਜ ਕੇ ਮੰਚ ਤੋਂ ਸੰਬੋਧਨ ਕਰਦਿਆਂ ਦੱਸਿਆ ਕਿ ਭੂਸ਼ਨ ਕੁਮਾਰ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਜਥੇਬੰਦੀ ਵੱਲੋਂ ਜੇਤੂ ਰੈਲੀ ਕਰਕੇ ਧਰ ਨੇ ਨੂੰ ਚੁੱਕ ਲਿਆ ਗਿਆ।
ਜ਼ਿਕਰਯੋਗ ਹੈ ਕਿ ਖੇਤੀ ਮੋਟਰਾਂ ਦੀਆਂ ਕੇਬਲਾਂ ਤੇ ਤਾਂਬਾ ਚੋਰਾਂ ਤੋਂ ਖਰੀਦਣ ਵਾਲੇ ਦੁਕਾਨਦਾਰ ਨੂੰ ਜਥੇਬੰਦੀ ਵੱਲੋਂ ਕਈ ਦਿਨਾਂ ਤੋਂ ਫੜ੍ਹੇ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਤੇ ਅੱਜ ਜਦੋਂ ਜਥੇਬੰਦੀ ਨੇ ਧਰਨਾ ਲਾਇਆ ਤਾਂ ਪੁਲੀਸ ਨੇ ਤੁਰੰਤ ਕਾਰਵਾਈ ਦੁਕਾਨਦਾਰ ਨੂੰ ਗ੍ਰਿਫ਼ਤਾਰ ਕਰ ਲਿਆ।
Advertisement
Advertisement
×