ਨਗਰ ਕੌਂਸਲ ਦਾ ਗੇਟ ਬੰਦ ਕਰਕੇ ਮੁਜ਼ਾਹਰਾ
ਗੁਰੂ ਬਸਤੀ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੋਨੂ ਸਿੰਘ ਮੱਲ੍ਹੀ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਬਸਤੀ ਦੇ ਲੋਕਾਂ ਨੇ ਨਗਰ ਕੌਂਸਲ ਗੇਟ ਬੰਦ ਕਰਕੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ...
Advertisement
ਗੁਰੂ ਬਸਤੀ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੋਨੂ ਸਿੰਘ ਮੱਲ੍ਹੀ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਬਸਤੀ ਦੇ ਲੋਕਾਂ ਨੇ ਨਗਰ ਕੌਂਸਲ ਗੇਟ ਬੰਦ ਕਰਕੇ ਨਗਰ ਕੌਂਸਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਕਈ ਦਿਨਾਂ ਤੋਂ ਘਰਾਂ ਅੱਗੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਘਰਾਂ ’ਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਗੰਦਾ ਪਾਣੀ ਖੜ੍ਹਨ ਕਾਰਨ ਬਿਮਾਰੀਆਂ ਦਾ ਖ਼ਦਸ਼ਾ ਹੈ। ਪਿੰਡ ਨਿਵਾਸੀਆਂ ਨੇ ਦੱਸਿਆ ਕਿ ਇਸ ਸਮੱਸਿਆਂ ਦੇ ਹੱਲ ਲਈ ਸਫਾਈ ਇੰਸਪੈਕਟਰ ਅਤੇ ਵਾਰਡ ਕੌਸਲਰ ਨੂੰ ਕਈ ਵਾਰ ਕਿਹਾ ਗਿਆ ਹੈ, ਪਰ ਸਮੱਸਿਆ ਜਿਉਂ ਦੀ ਤਿਉਂ ਹੈ। ਕਾਰਜਸਾਧਕ ਅਫਸਰ ਹਰਪ੍ਰੀਤ ਸਿੰਘ ਬਸਤੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੀਵਰੇਜ ਪਾਉਣ ਸਮੇਂ ਲੇਵਲ ਠੀਕ ਨਾ ਹੋਣ ਕਾਰਨ ਸਮੱਸਿਆ ਆ ਰਹੀ ਹੈ, ਜਿਸ ਨੂੰ ਫਿਲਹਾਲ ਖੜ੍ਹੇ ਗੰਦੇ ਪਾਣੀ ਦੇ ਟੈਂਕਰ ਭਰ ਕੇ ਸਾਫ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਐੱਮਈ ਅਤੇ ਜੇਈ ਦੀ ਡਿਊਟੀ ਲਗਾ ਦਿੱਤੀ ਗਈ ਹੈੈ।
Advertisement
Advertisement