ਤਨਖਾਹਾਂ ਨਾ ਮਿਲਣ ਵਿਰੁੱਧ ਮੁਲਾਜ਼ਮਾਂ ਵੱਲੋਂ ਧਰਨਾ : The Tribune India

ਤਨਖਾਹਾਂ ਨਾ ਮਿਲਣ ਵਿਰੁੱਧ ਮੁਲਾਜ਼ਮਾਂ ਵੱਲੋਂ ਧਰਨਾ

ਤਨਖਾਹਾਂ ਨਾ ਮਿਲਣ ਵਿਰੁੱਧ ਮੁਲਾਜ਼ਮਾਂ ਵੱਲੋਂ ਧਰਨਾ

ਮਾਨਸਾ ਵਿੱਚ ਕਲਮ ਛੋੜ ਹੜਤਾਲ ’ਤੇ ਬੈਠੇ ਹੋਏ ਮੁਲਾਜ਼ਮ।- ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 9 ਦਸੰਬਰ

ਪੰਚਾਇਤੀ ਰਾਜ ਵਿਭਾਗ ਅਧੀਨ ਕੰਮ ਕਰਦੇ ਸੰਮਤੀ ਕਰਮਚਾਰੀਆਂ, ਪੰਚਾਇਤ ਸਕੱਤਰਾਂ, ਗ੍ਰਾਮ ਸੇਵਕਾਂ ਅਤੇ ਹੋਰਨਾਂ ਮੁਲਾਜ਼ਮਾਂ ਨੇ ਪਿਛਲੇ ਚਾਰ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਮਾਨਸਾ ਦੇ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਵਿੱਚ ਕਲਮਛੋੜ ਹੜਤਾਲ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬਲੌਰ ਸਿੰਘ ਨੇ ਕਿਹਾ ਕਿ ਲਗਾਤਾਰ 3-4 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹਾਂ ਨਹੀਂ ਮਿਲੀਆਂ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਬੂਰ ਹੋ ਕੇ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ-ਮੁਜ਼ਾਹਰੇ ਕਰਨੇ ਪੈ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸੰਮਤੀਆਂ ਵਿੱਚ ਕਾਰਜਸਾਧਕ ਅਫ਼ਸਰ ਪੱਕੇ ਤੌਰ ’ਤੇ ਲਗਾਏ ਜਾਣ ਤਾਂ ਜ਼ੋ ਸਮੇਂ-ਸਿਰ ਤਨਖਾਹ ਮਿਲ ਸਕਣ ਅਤੇ ਪੰਚਾਇਤੀ ਵਿਭਾਗ ਨੂੰ ਵਾਧੂ ਕੰਮ ਪ੍ਰਸ਼ਾਸਨ ਵੱਲੋਂ ਨਾ ਦਿੱਤੇ ਜਾਣ।

ਸ਼ਹਿਣਾ (ਪੱਤਰ ਪ੍ਰੇਰਕ) ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਦਫ਼ਤਰ ਸ਼ਹਿਣਾ ਵਿੱਚ ਪੰਚਾਇਤ ਸਕੱਤਰਾਂ ਦੀ ਕਲਮਛੋੜ ਹੜਤਾਲ ਤੇ ਧਰਨਾ ਜਾਰੀ ਹੈ। ਅੱਜ ਪੰਚਾਇਤ ਸਕੱਤਰਾਂ ਨੇ ਬੀਡੀਪੀਓ ਦਫ਼ਤਰ ਅੱਗੇ ਧਰਨਾ ਦਿੱਤਾ। ਧਰਨੇ ’ਚ ਸ਼ਾਮਲ ਮਨਜੀਤ ਕੁਮਾਰ, ਸਤਨਾਮ ਸਿੰਘ, ਜਸਪਿੰਦਰ ਸਿੰਘ, ਰਹੀਸ਼ ਕੁਮਾਰ ਨੇ ਕਿਹਾ ਕਿ ਪੰਚਾਇਤੀ ਕੰਮਾਂ ਤੋਂ ਇਲਾਵਾ ਉਨ੍ਹਾਂ ’ਤੇ ਵਾਧੂ ਕੰਮ ਥੋਪੇ ਜਾ ਰਹੇ ਹਨ। ਵਿਭਾਗੀ ਕੰਮਾਂ ਤੋਂ ਇਲਾਵਾ ਉਹ ਵਾਧੂ ਕੰਮ ਨਹੀਂ ਕਰਨਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All