DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Accident ’ਚ ਹਲਾਕ ਨੌਜਵਾਨ ਦੀ ਲਾਸ਼ ਚੌਕ ’ਚ ਰੱਖ ਕੇ ਧਰਨਾ

ਪਿੰਡ ਮਲਕਾਣਾ ਦੇ ਸੜਕ ਹਾਦਸੇ ਵਿੱਚ ਫੌਤ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਨਿਸ਼ਾਨ-ਏ-ਖਾਲਸਾ ਚੌਕ ਵਿੱਚ ਮ੍ਰਿਤਕ ਦੀ ਲਾਸ਼ ਰੱਖ ਕੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਮਾਮਲੇ ਵਿੱਚ...

  • fb
  • twitter
  • whatsapp
  • whatsapp
featured-img featured-img
ਨਿਸ਼ਾਨ-ਏ-ਖਾਲਸਾ ਚੌਕ ਵਿੱਚ ਲਾਸ਼ ਰੱਖ ਕੇ ਧਰਨਾ ਦਿੰਦੇ ਹੋਏ ਪਰਿਵਾਰਕ ਮੈਂਬਰ ਅਤੇ ਹੋਰ।
Advertisement

ਪਿੰਡ ਮਲਕਾਣਾ ਦੇ ਸੜਕ ਹਾਦਸੇ ਵਿੱਚ ਫੌਤ ਹੋਏ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਅੱਜ ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਨਿਸ਼ਾਨ-ਏ-ਖਾਲਸਾ ਚੌਕ ਵਿੱਚ ਮ੍ਰਿਤਕ ਦੀ ਲਾਸ਼ ਰੱਖ ਕੇ ਧਰਨਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਨਾ ਕਰਨ ਦੇ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ 4 ਅਗਸਤ ਦੀ ਸ਼ਾਮ ਜਗਦੀਪ ਸਿੰਘ (29), ਜੋ ਮਿਸਤਰੀ ਦਾ ਕੰਮ ਕਰਦਾ ਸੀ, ਆਪਣੇ ਇੱਕ ਸਾਥੀ ਨਾਲ ਮੋਟਰਸਾਈਕਲ ’ਤੇ ਪਿੰਡ ਜੱਜਲ ਤੋਂ ਮਲਕਾਣਾ ਵੱਲ ਆ ਰਿਹਾ ਸੀ। ਇਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਦੌਰਾਨ ਜਗਦੀਪ ਸਿੰਘ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਕੇ ਬਠਿੰਡਾ ਦੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਾਬਾਲਗ ਕਾਰ ਚਾਲਕ ਦੇ ਪਰਿਵਾਰਕ ਮੈਂਬਰ ਹਾਦਸੇ ਤੋਂ ਕੁਝ ਸਮੇਂ ਬਾਅਦ ਹੀ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਹਾਦਸਾਗ੍ਰਸਤ ਕਾਰ ਆਪਣੇ ਨਾਲ ਲੈ ਗਏ। ਉਨ੍ਹਾਂ ਦਾਅਵਾ ਕੀਤਾ ਕਿ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਧਰਨੇ ਵਿੱਚ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ ਕੁਲਦੀਪ ਸਿੰਘ ਗੋਸਲ ਵੀ ਸ਼ਾਮਲ ਹੋਏ। ਧਰਨੇ ਕਾਰਨ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ ਆਵਾਜਾਈ ਲੰਬੇ ਸਮੇਂ ਤੱਕ ਪ੍ਰਭਾਵਿਤ ਰਹੀ। ਥਾਣਾ ਰਾਮਾਂ ਮੰਡੀ ਦੇ ਮੁਖੀ ਅਮਰੀਕ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਇੱਕ ਪਾਸੇ ਦੀ ਆਵਾਜਾਈ ਬਹਾਲ ਕਰਵਾਈ। ਸ਼ਾਮ ਸਮੇਂ ਪੁਲੀਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਰ ਚਾਲਕ ਦੀ ਗ੍ਰਿਫ਼ਤਾਰੀ ਹੋਣ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜ਼ਖ਼ਮੀ ਨੌਜਵਾਨ ਦੇ ਮੁਫ਼ਤ ਇਲਾਜ ਦੀ ਮੰਗ ਵੀ ਕੀਤੀ, ਜਿਸ ਕਾਰਨ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Advertisement

Advertisement
Advertisement
×