ਕਿਸਾਨ-ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵੱਲੋਂ ਧਰਨਾ
ਕਿਸਾਨ-ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਲਾਏ ਗਏ। ਇਨ੍ਹਾਂ ਧਰਨਿਆਂ ਦੌਰਾਨ ਬੁਲਾਰਿਆਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਨਾਲ...
ਕਿਸਾਨ-ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ ’ਤੇ ਅੱਜ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਲਾਏ ਗਏ। ਇਨ੍ਹਾਂ ਧਰਨਿਆਂ ਦੌਰਾਨ ਬੁਲਾਰਿਆਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਆਪਣੀ ਆਵਾਜ਼ ਬੁਲੰਦ ਕੀਤੀ। ਜਥੇਬੰਦਕ ਆਗੂਆਂ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਮੰਗਾਂ-ਮਸਲਿਆਂ ਸਬੰਧੀ ਮੰਗ ਪੱਤਰ ਵੀ ਸੌਂਪੇ ਗਏ।
ਭਾਰਤੀ ਕਿਸਾਨ ਯੂਨੀਅਨ (ਏਕਤਾ)-ਆਜ਼ਾਦ ਅਤੇ ਕ੍ਰਾਂਤੀਕਾਰੀ ਵੱਲੋਂ ਮਾਨਸਾ ਦੇ ਡੀ ਸੀ ਦਫ਼ਤਰ ਅੱਗੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਜਗਦੇਵ ਸਿੰਘ ਭੈਣੀਬਾਘਾ ਨੇ ਕਿਹਾ ਕਿ ਅੱਜ ਦੇ ਇਕੱਠਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਨੌਜਵਾਨ, ਮੁਲਾਜ਼ਮ ਅਤੇ ਆਮ ਲੋਕ ਆਪਣੇ ਹੱਕਾਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਇਕਜੁੱਟ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਖਰੀਦ ਆਪਣੇ ਪੱਧਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ’ਤੇ ਕਰੇ। ਕਿਸਾਨਾਂ ਅਤੇ ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਜਰਨੈਲ ਸਿੰਘ ਕਿ੍ਰਸ਼ਨਗੜ੍ਹ, ਸਤਿੰਦਰਪਾਲ ਸਿੰਘ ਠੂਠਿਆਂਵਾਲੀ, ਦਲਜੀਤ ਸਿੰਘ, ਹਰਚਰਨ ਸਿੰਘ ਨੇ ਵੀ ਸੰਬੋਧਨ ਕੀਤਾ।

