ਹਰਮੇਸ਼ ਪਾਲ ਨੀਲੇਵਾਲ
ਜ਼ੀਰਾ, 9 ਜੁਲਾਈ
ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ ਵੱਲੋਂ ਪੰਜਾਬ ਸਰਕਾਰ ਦੇ ਸੱਦੇ ’ਤੇ ਪਾਵਰਕੌਮ ਮੈਨੇਜਮੈਂਟ ਅਤੇ ਰਾਜ ਸਰਕਾਰ ਖਿਲਾਫ਼ ਡਿਵੀਜ਼ਨ ਜ਼ੀਰਾ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ, ਜਿਸ ਦੀ ਪ੍ਰਧਾਨਗੀ ਡਿਵੀਜ਼ਨ ਪ੍ਰਧਾਨ ਦਲਜੀਤ ਸਿੰਘ ਨੇ ਕੀਤੀ। ਇਸ ਸਮੇਂ ਧਰਨੇ ’ਚ ਸਰਕਲ ਪ੍ਰਧਾਨ ਬਲਕਾਰ ਸਿੰਘ ਭੁੱਲਰ, ਪੰਜਾਬ ਆਗੂ ਸੁਖਦੇਵ ਸਿੰਘ ਬੱਗੀ ਪਤਨੀ, ਸਰਕਲ ਕੈਸ਼ੀਅਰ ਲਖਵੀਰ ਸਿੰਘ ਸੁੱਖੇ ਵਾਲਾ ਵੀ ਸ਼ਾਮਿਲ ਹੋਏ। ਆਗੂਆਂ ਨੇ ਕਿਹਾ ਕਿ 23 ਸਾਲਾ ਪੇਅ-ਸਕੇਲ ਬਿਨਾਂ ਸ਼ਰਤ ਸਾਰੇ ਕਰਮਚਾਰੀਆਂ ’ਤੇ ਲਾਗੂ ਕੀਤਾ ਜਾਵੇ, ਮ੍ਰਿਤਕ ਕਰਮਚਾਰੀਆਂ ਦੇ ਵਾਰਿਸਾਂ ਨੂੰ ਪਹਿਲ ਦੇ ਆਧਾਰ ’ਤੇ ਨੌਕਰੀ ਅਤੇ ਬਾਹਰੀ ਸਰੋਤਾਂ ’ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਰੈਗੂਲਰ ਭਰਤੀ ਰਾਹੀਂ ਖ਼ਾਲੀ ਪਈਆਂ ਅਸਾਮੀਆਂ ਪੁਰੀਆਂ ਕੀਤੀਆਂ ਜਾਣ, ਨਵੀਂ ਨਿਯੁਕਤੀ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਲਾਈਨਮੈਨ, ਉੱਚ ਕਲਰਕਾਂ ਦੀ ਸਿੱਧੀ ਭਰਤੀ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਾਡੀਆਂ ਹੱਕੀ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।