ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਮੁਜ਼ਾਹਰੇ

ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਪੱਤਰ; ਮੰਗਾਂ ਮੰਨਣ ਦੀ ਕੀਤੀ ਅਪੀਲ

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੋਸ ਮੁਜ਼ਾਹਰੇ

ਬਠਿੰਡਾ ਵਿੱਚ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕਰਦੇ ਹੋਏ ਪੀਐੱਸਯੂ ਕਾਰਕੁਨ ਅਤੇ (ਸੱਜੇ) ਮੋਗਾ ਵਿੱਚ ਰੋਸ ਮਾਰਚ ਕੱਢਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਾਰਕੁਨ। -ਫੋਟੋਆਂ: ਪੰਜਾਬੀ ਟ੍ਰਿਬਿਊਨ

ਸ਼ਗਨ ਕਟਾਰੀਆ

ਬਠਿੰਡਾ, 15 ਸਤੰਬਰ

ਪੰਜਾਬ ਸਟੂਡੈਂਟਸ ਯੂਨੀਅਨ ਨੇ ਅੱਜ ਇਥੇ ਰੋਸ ਮਾਰਚ ਕਰਕੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿੱਚ ਮੰਗ ਪੱਤਰ ਦਿੱਤਾ। ਯੂਨੀਅਨ ਦੀਆਂ ਮੰਗਾਂ ਸਨ ਕਿ ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਵੇ, ਵਿਦਿਆਰਥੀਆਂ ਦੀ ਫੀਸ ਮੁਆਫ਼ੀ ਅਤੇ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ ਕੀਤੇ ਜਾਣ ਦੀ ਮੰਗ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਆਗੂ ਰਜਿੰਦਰ ਢਿੱਲਵਾਂ ਅਤੇ ਹਰਜਿੰਦਰ ਹੈਰੀ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਲਿਤ ਅਤੇ 1.50 ਲੱਖ ਤੱਕ ਆਮਦਨ ਵਾਲੇ ਜਨਰਲ ਅਤੇ ਓਬੀਸੀ ਵਿਦਿਆਰਥੀਆਂ ਦੀ ਫੀਸ ਮੁਆਫ਼ ਹੈ ਪਰ ਪੰਜਾਬ ਦੇ ਕਾਲਜਾਂ ਵਿੱਚੀ ਪੀਟੀਏ ਫੰਡ ਦੇ ਰੂਪ ’ਚ ਪੂਰੀ ਫੀਸ ਭਰਵਾਈ ਜਾ ਰਹੀ ਹੈ। ਆਗੂਆਂ ਨੇ  ਕਿਹਾ ਕਿ ਅੱਜ ਸਾਡੀਆਂ ਸ਼ਹੀਦੀ ਵਿਰਾਸਤਾਂ ਨੂੰ ਰੋਲਿਆ ਜਾ ਰਿਹਾ ਹੈ ਅਤੇ ਸੁੰਦਰੀਕਰਨ ਦੇ ਨਾਮ ’ਤੇ ਦਿੱਖ ਵਿਗਾੜੀ ਜਾ ਰਹੀ ਹੈ। ਉਨ੍ਹਾਂ ਇਸ ਮਾਮਲੇ ’ਚ ਜੱਲ੍ਹਿਆਂਵਾਲਾ ਬਾਗ ਦੀ ਮਿਸਾਲ ਦਿੰਦਿਆਂ ਕਿਹਾ ਕਿ ਬਾਗ ਦੀ ਇਤਿਹਾਸਕ ਦਿੱਖ ਬਿਲਕੁਲ ਤਬਦੀਲ ਕਰਕੇ ਇਕ ਪਿਕਨਿਕ ਸਪਾਟ ਬਣਾ ਦਿੱਤਾ ਹੈ, ਜੋ ਬਰਦਾਸ਼ਤਯੋਗ ਨਹੀਂ। ਉਨ੍ਹਾਂ ਜੱਲ੍ਹਿਆਂਵਾਲਾ ਵਾਲਾ ਬਾਗ ਦਾ ਅਸਲ ਸਰੂਪ ਬਹਾਲ ਕਰਨ ਦੀ ਮੰਗ ਕੀਤੀ।  

ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕੈਪਟਨ ਸਰਕਾਰ ਦੇ ਲੜਕੀਆਂ ਨੂੰ ਪੀਐੱਚਡੀ ਤੱਕ ਮੁਫਤ ਵਿਦਿਆ ਦੇਣ ਦੇ ਵਾਅਦੇ ਤੋਂ ਮੁਕਰਣ ਖ਼ਿਲਾਫ਼ ਸਰਕਾਰੀ ਕਾਲਜ ਤੋਂ ਡਿਪਟੀ ਕਮਿਸ਼ਨਰ ਦਫਤਰ ਤੱਕ ਰੋਸ ਮਾਰਚ ਕੀਤਾ ਅਤੇ ਬਾਅਦ ਵਿੱਚ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਧਰਨਾ ਦੇ ਕੇ ਆਪਣਾ ਰੋਸ ਵਿਖਾਵਾ ਕੀਤਾ। 

ਮੋਗਾ (ਮਹਿੰਦਰ ਸਿੰਘ ਰੱਤੀਆਂ):  ਪੀਐੱਸਯੂ ਵੱਲੋਂ ਜੱਲ੍ਹਿਆਂਵਾਲਾ ਬਾਗ, ਕਰਤਾਰ ਸਿੰਘ ਸਰਾਭਾ ਦਾ ਜੱਦੀ ਘਰ, ਸ਼ਹੀਦ ਭਗਤ ਸਿੰਘ ਦਾ ਫਿਰੋਜ਼ਪੁਰ ਵਿਚਲਾ ਗੁਪਤ ਟਿਕਾਣਾ, ਮੋਗਾ ਰੀਗਲ ਸਿਨੇਮਾ ਅਤੇ ਹੋਰ ਇਤਿਹਾਸਕ ਵਿਰਾਸਤੀ ਇਮਾਰਤਾਂ ਸੰਭਾਲਣ ਲਈ ਲਾਮਬੰਦੀ ਮੁਹਿੰਮ ਤਹਿਤ ਸ਼ਹਿਰ ਵਿੱਚ ਮਾਰਚ ਬਾਅਦ ਸਕੱਤਰੇਤ ਗੇਟ ਅੱਗੇ ਧਰਨਾ ਦਿੱਤਾ ਅਤੇ ਮੁੱਖ ਮੰਤਰੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਦਿਤਾ ਗਿਆ। ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਵੱਲੋਂ ਨਾਟਕ ‘ਇਹ ਦੇਸ਼ ਕਿਸੇ ਦੇ ਬਾਪ ਦਾ ਨਹੀਂ’ ਦੀ ਪੇਸ਼ਕਾਰੀ ਕੀਤੀ ਗਈ। ਨੌਜਵਾਨ ਭਾਰਤ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਸੰਘਰਸ ਦੀ ਹਮਾਇਤ ਕੀਤੀ ਗਈ। 

ਫਾਜ਼ਿਲਕਾ (ਪਰਮਜੀਤ ਸਿੰਘ): ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਐੱਮਆਰ ਸਰਕਾਰੀ ਕਾਲਜ ਫਾਜ਼ਿਕਲਾ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਪੈਦਲ ਰੋਸ ਮਾਰਚ ਕਰਕੇ ਕਾਲਜਾਂ ’ਚ ਆਫਲਾਈਨ ਕਲਾਸਾਂ ਸ਼ੁਰੂ ਕਰਾਉਣ, ਪ੍ਰੋਫੈਸਰਾਂ ਦੀ ਘਾਟ ਨੂੰ ਪੂਰਾ ਕਰਨ, ਜੱਲ੍ਹਿਆਂਵਾਲੇ ਬਾਗ ਦੀ ਅਸਲ ਦਿੱਖ ਬਹਾਲ ਕਰਾਉਣ, ਇਤਿਹਾਸਕ ਇਮਾਰਤਾਂ ਸੰਭਾਲਣ ਅਤੇ ਹੋਰ ਵਿਦਿਆਰਥੀ ਮੰਗਾਂ ਨੂੰ ਲੈ ਕਿ ਡਿਪਟੀ ਕਮਿਸਨਰ ਫਾਜ਼ਿਲਕਾ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।

ਬੀਐੱਸਸੀ ਖੇਤੀਬਾੜੀ ਬਚਾਉਣ ਲਈ ਡੀਸੀ ਦਫ਼ਤਰ ਮੂਹਰੇ ਧਰਨਾ

ਫਰੀਦਕੋਟ ਦੇ ਡੀਸੀ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। 

ਫਰੀਦਕੋਟ (ਜਸਵੰਤ ਜੱਸ): ਇੱਥੋਂ ਦੇ ਇਤਿਹਾਸਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਪੰਜਾਬ ਸਰਕਾਰ ਵੱਲੋਂ ਬੀਐੱਸਸੀ ਖੇਤੀਬਾੜੀ ਦੀ ਪੜ੍ਹਾਈ ਨੂੰ ਬੰਦ ਕਰਨ ਦੇ ਫੈਸਲੇ ਖ਼ਿਲਾਫ਼ ਅੱਜ ਜ਼ਿਲ੍ਹੇ ਭਰ ਦੇ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਅਤੇ ਇਸ ਤੋਂ ਪਹਿਲਾਂ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਪੰਜਾਬ ਸਟੂਡੈਂਟਸ ਯੂਨੀਅਨ ਦੇ ਪ੍ਰਧਾਨ ਕੇਸ਼ਵ ਆਜ਼ਾਦ ਨੇ ਕਿਹਾ ਕਿ ਬੀਐੱਸਸੀ ਖੇਤੀਬਾੜੀ ਨੂੰ ਬ੍ਰਿਜਿੰਦਰਾ ਕਾਲਜ ਵਿੱਚੋਂ ਸਾਜਿਸ਼ ਤਹਿਤ ਬੰਦ ਕੀਤਾ ਜਾ ਰਿਹਾ ਹੈ ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚੇ ਚੰਗੀ ਸਿੱਖਿਆ ਹਾਸਲ ਨਾ ਕਰਨ। ਵਿਦਿਆਰਥੀ ਆਗੂ ਸੁਖਪ੍ਰੀਤ ਸਿੰਘ ਮੌੜ ਨੇ ਕਿਹਾ ਕਿ ਸਰਕਾਰੀ ਬ੍ਰਿਜਿੰਦਰਾ ਕਾਲਜ ਇਕਲੌਤਾ ਅਜਿਹਾ ਕਾਲਜ ਹੈ, ਜਿੱਥੇ ਬੀਐੱਸਸੀ ਐਗਰੀਕਲਚਰ ਦੀ ਪੜ੍ਹਾਈ ਹੁੰਦੀ ਹੈ ਪਰ ਸਰਕਾਰ ਦੀ ਲਾਪਰਵਾਹੀ ਇਹ ਕਾਲਜ ’ਚੋਂ ਬੰਦ ਹੋਣ ਜਾ ਰਹੀ ਹੈ। ਪੀਐੱਸਯੂ ਨੇ ਮੰਗ ਕੀਤੀ ਕਿ ਕਾਲਜ ਵਿੱਚ ਬੀਐੱਸਸੀ ਐਗਰੀਕਲਚਰ ਦੀ ਪੜ੍ਹਾਈ ਲਈ ਪੁਖਤਾ ਪ੍ਰਬੰਧ ਕੀਤੇ ਜਾਣ, ਇਤਿਹਾਸਕ ਇਮਾਰਤਾਂ ਦੀ ਸਾਂਭ ਸੰਭਾਲ ਕੀਤੀ ਜਾਵੇ, 1.50 ਲੱਖ ਤੱਕ ਦੇ ਵਿਦਿਆਰਥੀਆਂ ਦੀ ਫੀਸ ਮੁਆਫ਼ ਕੀਤੀ ਜਾਵੇ, ਪ੍ਰੋਫੈਸਰਾਂ ਦੀ ਪੱਕੀ ਭਰਤੀ ਕੀਤੀ ਜਾਵੇ। ਇਸ ਮੌਕੇ ਯੂਨੀਅਨ ਨੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਜਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਮੀਂਹ ਤੇ ਗੜੇਮਾਰੀ ਨਾਲ ਝੋਨੇ ਨੂੰ ਨੁਕਸਾਨ, ਖੇਤਾਂ ’ਚ ਫਸਲ ਵਿਛੀ ਤੇ ਮੰਡੀਆਂ ’ਚ ਝੋਨਾ ਰੁੜਿਆ

ਕਿਸਾਨਾਂ ਦਾ ਆਰਥਿਕ ਤੌਰ ’ਤੇ ਲੱਕ ਟੁੱਟਿਆ, ਸਰਕਾਰ ਤੋਂ ਬਣਦਾ ਮੁਆਵਜ਼ਾ ...

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੇਂਦਰ ਸਰਕਾਰ ਫ਼ਸਲਾਂ ਦੀ ਤਬਾਹੀ ਨੂੰ ‘ਕੌਮੀ ਨੁਕਸਾਨ’ ਮੰਨ ਕੇ ਰਾਹਤ ਪੈਕੇਜ ਐਲਾਨੇ: ਰਾਜੇਵਾਲ

ਕੁਦਰਤੀ ਆਫ਼ਤ ਰਾਹਤ ਫੰਡ ਦੇ ਪੈਮਾਨੇ ’ਚ ਤਬਦੀਲੀ ਕਰਕੇ ਕਿਸਾਨਾਂ ਲਈ 60 ਹ...

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਤੇਲ ਕੀਮਤਾਂ ’ਚ ਲਗਾਤਾਰ ਪੰਜਵੇਂ ਦਿਨ ਵਾਧਾ

ਪੱਛਮੀ ਬੰਗਾਲ ’ਚ ਵੀ ਡੀਜ਼ਲ ਨੇ ਸੈਂਕੜਾ ਜੜਿਆ

ਸ਼ਹਿਰ

View All