ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 25 ਅਕਤੂਬਰ
ਵਿਮੁਕਤ ਜਾਤੀਆਂ ਦੇ ਬੇਰੁਜ਼ਗਾਰਾਂ ਵੱਲੋਂ ਇੱਥੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ। ਸੰਘ ਦੇ ਆਗੂ ਨਵਦੀਪ ਅੰਮ੍ਰਿਤਸਰ, ਰੇਸ਼ਮ ਸਿੰਘ ਹਲੀਮ ਵਾਲਾ, ਅੰਮ੍ਰਿਤਪਾਲ ਸਿੰਘ ਫਰੀਦਕੋਟ ਤੇ ਹੋਰਨਾਂ ਨੇ ਕਿਹਾ ਕਿ ਜਦ ਤਕ ਵਿਮੁਕਤ ਜਾਤੀਆਂ ਦੀਆਂ ਮੰਗਾਂ ਨੂੰ ਮੰਨ ਕੇ ਵੱਖ-ਵੱਖ ਵਿਭਾਗਾਂ ਵਿੱਚ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ ਜਾਂਦਾ, ਓਨਾ ਚਿਰ ਇਹ ਧਰਨਾ ਜਾਰੀ ਰਹੇਗਾ। ਇਸ ਮੌਕੇ ਧਰਨੇ ਨੂੰ ਵੱਖ-ਵੱਖ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਮਰਥਨ ਦਿੱਤਾ ਗਿਆ।