ਮੁਆਵਜ਼ੇ ਲਈ ਡੀ ਸੀ ਦਫਤਰ ਅੱਗੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਨੇ ਕਿਸਾਨ ਆਗੂ ਦੀ ਮੌਤ ਮਗਰੋਂ ਮੁਆਵਜ਼ੇ ਦੀ ਮੰਗ ਲਈ ਡੀ ਸੀ ਦਫ਼ਤਰ ਅੱਗੇ ਧਰਨੇ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਬਣਾਉਣ ਤੋਂ ਪਹਿਲਾਂ ਤੇ ਬਾਅਦ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ ਨੇ ਕਿਸਾਨ ਆਗੂ ਦੀ ਮੌਤ ਮਗਰੋਂ ਮੁਆਵਜ਼ੇ ਦੀ ਮੰਗ ਲਈ ਡੀ ਸੀ ਦਫ਼ਤਰ ਅੱਗੇ ਧਰਨੇ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰ ਬਣਾਉਣ ਤੋਂ ਪਹਿਲਾਂ ਤੇ ਬਾਅਦ ’ਚ ਇਹ ਦਾਅਵੇ ਕਰਦੇ ਰਹੇ ਹਨ ਕਿ ਲੋਕਾਂ ਨੂੰ ਆਪਣੇ ਮੰਗਾਂ ਮਸਲੇ ਹੱਲ ਕਰਾਉਣ ਲਈ ਹੁਣ ਚੰਡੀਗੜ੍ਹ ਗੇੜੇ ਮਾਰਨ ਦੀ ਲੋੜ ਨਹੀਂ ਪੈਣੀ, ਪਰ ਹਕੀਕਤ ਇਸ ਤੋਂ ਉਲਟ ਹੈ। ਉਨ੍ਹਾਂ ਕਿਹਾ ਕਿ ਲੋਕ ਹਿੱਤ ’ਚ ਸਰਕਾਰ ਦੇ ਕਰਨ ਵਾਲਾ ਕੰਮ ਕਰਨ ਗਏ ਕਿਸਾਨ ਆਗੂ ਹਰਜੀਤ ਸਿੰਘ ਕੋਟਕਪੂਰਾ ਦੀ ਸੜਕ ਹਾਦਸੇ ’ਚ ਹੋਈ ਮੌਤ ਉਪਰੰਤ ਮੁਆਵਜ਼ਾ ਤੇ ਹੋਰ ਮੰਗਾਂ ਲਈ ਚਾਰ ਦਿਨਾਂ ਤੋਂ ਡੀ ਸੀ ਦਫਤਰ ਅੱਗੇ ਧਰਨਾ ਦੇ ਰਹੇ ਕਿਸਾਨ ਸਰਕਾਰ ਨੂੰ ਨਜ਼ਰ ਨਹੀਂ ਆ ਰਹੇ। ਇਸ ਤੋਂ ਸਪੱਸ਼ਟ ਹੈ ਕਿ ਪਿੰਡਾਂ ਦੀਆਂ ਸੱਥਾਂ ’ਚੋਂ ਚੱਲਣ ਵਾਲੀ ਸਰਕਾਰ ਹੁਣ ਡੀ ਸੀ ਦਫਤਰਾਂ ’ਤੋਂ ਵੀ ਨਹੀਂ ਚੱਲਦੀ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਸਵਿੰਦਰ ਸਿੰਘ ਝਬੇਲਵਾਲੀ ਨੇ ਆਖਿਆ ਕਿ ਮੰਗਾਂ ਪੂਰੀਆਂ ਕਰਵਾਉਣ ਤੱਕ ਧਰਨਾ ਜਾਰੀ ਰਹੇਗਾ।
Advertisement
Advertisement
