ਸ਼ਰਾਬ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਲਈ ਧਰਨਾ ਲਾਇਆ

ਠੇਕੇਦਾਰਾਂ ਤੋਂ ਤੰਗ ਨੌਜਵਾਨ ਨੇ ਨਿਗਲ ਲਈ ਸੀ ਜ਼ਹਿਰ; ਚਾਰ ਦਿਨਾਂ ਮਗਰੋਂ ਦਮ ਤੋੜਿਆ

ਸ਼ਰਾਬ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਲਈ ਧਰਨਾ ਲਾਇਆ

ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਧਰਨੇ ’ਤੇ ਬੈਠੇ ਲੋਕ।

ਅੰਮ੍ਰਿਤਪਾਲ ਸਿੰਘ ਧਾਲੀਵਾਲ
ਰੂੜੇਕੇ ਕਲਾਂ, 14 ਅਗਸਤ

ਇੱਥੇ ਬਰਨਾਲਾ-ਮਾਨਸਾ ਰੋਡ ’ਤੇ ਅੱਜ ਲੋਕ ਜਨ ਸ਼ਕਤੀ, ਮਜ਼ਦੂਰ ਮੁਕਤੀ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿੱਚ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਧਰਨਾ ਲਗਾਇਆ ਗਿਆ।

ਇਸ ਮੌਕੇ ਲੋਕ ਜਨ ਸ਼ਕਤੀ ਦੇ ਆਗੂ ਡਾ. ਮਨਜੀਤ ਸਿੰਘ, ਸੁਖਵਿੰਦਰ ਸਿੰਘ ਤੇ ਮ੍ਰਿਤਕ ਦੇ ਭਰਾ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਗੁਰਤੇਜ ਸਿੰਘ ਨੂੰ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਉਸ ਦੇ ਪਿੱਛੇ ਗੱਡੀਆਂ ਲਗਾ ਕੇ ਇਕ ਦਿਨ ਠੇਕੇਦਾਰਾਂ ਨੇ ਘਰ ਤੱਕ ਪਿੱਛਾ ਕੀਤਾ ਜਿਸ ਤੋਂ ਦੁਖੀ ਹੋ ਕੇ ਉਸ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਦੌਰਾਨ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਤਾਂ ਉਸ ਦਾ ਚਾਰ ਦਿਨ ਇਲਾਜ ਚੱਲਦਾ ਰਿਹਾ ਪਰ ਅੱਜ ਉਸ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਰੂੜੇਕੇ ਕਲਾਂ ਦੀ ਪੁਲੀਸ ਵੱਲੋਂ ਅਜੇ ਤੱਕ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਧਰਨਾ ਲਗਾਉਣਾ ਪਿਆ। ਮ੍ਰਿਤਕ ਦੇ ਭਰਾ ਤੇ ਹਾਜ਼ਰ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਮਰਨ ਲਈ ਮਜਬੂਰ ਕਰਨ ਦਾ ਪਰਚਾ ਦਰਜ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਨਸਾਫ ਲਈ ਤਿੱਖਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮ੍ਰਿਤਕ ਦੇਹ ਦਾ ਪੋਸਟਮਾਰਟਮ ਵੀ ਨਹੀਂ ਕਰਵਾਇਆ ਗਿਆ। ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਮਸਲੇ ਦੀ ਪੜਤਾਲ ਕੀਤਾ ਜਾ ਰਹੀ ਹੈ। ਪੜਤਾਲ ਮਗਰੋਂ ਹੀ ਕੁਝ ਕਿਹਾ ਜਾ ਸਕਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਕਿਸਾਨ ਮੁੱਦੇ ’ਤੇ ਦਿੱਲੀ ਪੁਲੀਸ ਨੇ ਪੰਜਾਬ ਦੇ ਚਾਰ ਸੰਸਦ ਮੈਂਬਰਾਂ ਦੀ ‘ਕੁੱਟਮਾਰ’ ਕੀਤੀ: ਬਿੱਟੂ

ਬਗ਼ੈਰ ਇਜਾਜ਼ਤ ਤੋਂ ਕੀਤਾ ਜਾ ਰਿਹਾ ਸੀ ਪ੍ਰਦਰਸ਼ਨ: ਪੁਲੀਸ

ਸ਼ਹਿਰ

View All